ਲੁਧਿਆਣਾ : ਲੁਧਿਆਣਾ (Ludhiana) ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਗਿੱਲ ਰੋਡ ’ਤੇ ਸਥਿਤ ਸਾਈਕਲ ਮਾਰਕੀਟ ਵਿੱਚ ਦੋ ਦੁਕਾਨਾਂ ਵਿੱਚ ਚੋਰੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੁਕਾਨਾਂ ਦੇ ਤਾਲੇ ਤੋੜ ਕੇ ਚੋਰ 18-19 ਬੋਰੀਆਂ ਨਟ-ਬੋਲਟ ਲੈ ਕੇ ਫਰਾਰ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 5 ਵਜੇ 3 ਲੁਟੇਰੇ ਇੱਕ ਸਵਿਫਟ ਕਾਰ ਵਿੱਚ ਬਾਜ਼ਾਰ ਵਿੱਚ ਆਏ। ਉਨ੍ਹਾਂ ਨੇ ਕਾਰ ‘ਤੇ ਸਕੂਟਰ ਦਾ ਨੰਬਰ ਲਗਾਇਆ ਹੋਇਆ ਸੀ। ਦੁਕਾਨਦਾਰਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਇੰਨਾ ਹੀ ਨਹੀਂ ਇਹ ਸਾਰੀ ਘਟਨਾ ਸੀ.ਸੀ.ਟੀ.ਵੀ ‘ਚ ਕੈਦ ਹੋ ਗਈ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।