HomePunjabਇਸ ਤਰੀਕ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਹੋਣ ਦੀ...

ਇਸ ਤਰੀਕ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰਾਂ ਆ ਰਹੀਆਂ ਹਨ। ਮੌਸਮ ਵਿਭਾਗ (Meteorological Department) ਵੱਲੋਂ ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੂਰਾ ਉੱਤਰੀ ਭਾਰਤ ਸੰਘਣੀ ਧੁੰਦ ਵਿੱਚ ਡੁੱਬਿਆ ਹੋਇਆ ਹੈ।

ਮੌਸਮ ਵਿਗਿਆਨੀਆਂ ਮੁਤਾਬਕ ਪੱਛਮੀ ਗੜਬੜ ਇਸ ਸਾਲ ਦੇ ਆਖਰੀ ਦਿਨ ਯਾਨੀ 31 ਦਸੰਬਰ ਤੋਂ ਸਰਗਰਮ ਰਹੇਗੀ। ਇਸ ਕਾਰਨ ਪੰਜਾਬ ਅਤੇ ਹਰਿਆਣਾ ‘ਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਮੀਂਹ ਵੀ ਪਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਸਿਸਟਮ ਦਾ ਪ੍ਰਭਾਵ 2 ਜਨਵਰੀ ਨੂੰ ਵੀ ਰਹੇਗਾ। ਇਸ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਰਾਜਾਂ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ 27 ਦਸੰਬਰ ਤੱਕ ਸਵੇਰ ਅਤੇ ਦੇਰ ਰਾਤ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

28 ਅਤੇ 29 ਦਸੰਬਰ ਨੂੰ ਮੌਸਮ ਸਾਫ਼ ਰਹੇਗਾ ਜਦਕਿ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਅਗਲੇ 2 ਦਿਨਾਂ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਹੈ ਅਤੇ ਰੈੱਡ ਅਲਰਟ ਕਰਕੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments