Home ਪੰਜਾਬ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

0

ਚੰਡੀਗੜ੍ਹ : ਪੰਜਾਬ ਦੇ ਮੌਸਮ ਵਿੱਚ ਅੱਜ ਇੱਕ ਵਾਰ ਹੋਰ ਬਦਲਾਅ ਆਇਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਅਨੁਸਾਰ, ਅੱਜ ਤੋਂ ਸੂਬੇ ਵਿੱਚ ਮੀਂਹ ਦਾ ਸਿਲਸਿਲਾ ਸ਼ੁਰੂ ਹੋ ਸਕਦਾ ਹੈ, ਜੋ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਚੱਲਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਤਾਪਮਾਨ ਘਟੇਗਾ।

ਮੌਸਮ ਵਿਭਾਗ ਨੇ 28 ਤੋਂ 30 ਮਾਰਚ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। 28 ਮਾਰਚ ਨੂੰ ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ, ਮਾਨਸਾ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਮੋਗਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 29 ਮਾਰਚ ਨੂੰ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਰਹੇਗਾ।

ਇਸ ਦੇ ਨਾਲ ਹੀ ਜਲੰਧਰ, ਲੁਧਿਆਣਾ, ਕਪੂਰਥਲਾ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਗੁਰਦਾਸਪੁਰ, ਸੰਗਰੂਰ, ਪਠਾਨਕੋਟ ਅਤੇ ਫਤਿਹਗੜ੍ਹ ਸਾਹਿਬ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 31 ਮਾਰਚ ਨੂੰ ਕੋਈ ਅਲਰਟ ਨਹੀਂ ਹੈ, ਪਰ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਸ ਤਬਦੀਲੀ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version