HomePunjabਕਿਸਾਨਾਂ ਦੇ ਧਰਨੇ ਦੌਰਾਨ ਹੋਇਆ ਭਾਰੀ ਹੰਗਾਮਾ

ਕਿਸਾਨਾਂ ਦੇ ਧਰਨੇ ਦੌਰਾਨ ਹੋਇਆ ਭਾਰੀ ਹੰਗਾਮਾ

ਹੁਸ਼ਿਆਰਪੁਰ : ਪੰਜਾਬ ਵਿੱਚ ਕਿਸਾਨਾਂ ਨੇ ਇੱਕ ਵਾਰ ਸੜਕ ਜਾਮ ਕਰ ਦਿੱਤੀ ਹੈ। ਹੁਸ਼ਿਆਰਪੁਰ (Hoshiarpur) ਦੇ ਮੁਕੇਰੀਆਂ ‘ਚ ਗੰਨੇ ਦੇ ਵੱਧ ਰੇਟ ਦੀ ਮੰਗ ਨੂੰ ਲੈ ਕੇ ਕਿਸਾਨ ਸੜਕਾਂ ‘ਤੇ ਉਤਰ ਆਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ ਇਸ ਦੌਰਾਨ ਸਕੂਲੀ ਬੱਚਿਆਂ ਨੂੰ ਵੀ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਇਸ ਧਰਨੇ ਦੌਰਾਨ ਸਕੂਲੀ ਬੱਸਾਂ ਵੀ ਜਾਮ ਵਿੱਚ ਫਸ ਗਈਆਂ, ਜਿਸ ਕਾਰਨ ਮਾਸੂਮ ਬੱਚੇ ਕਾਫੀ ਦੇਰ ਤੱਕ ਜਾਮ ਵਿੱਚ ਫਸੇ ਰਹੇ। ਇੰਨਾ ਹੀ ਨਹੀਂ ਇਸ ਦੌਰਾਨ ਕਾਫੀ ਹੰਗਾਮਾ ਵੀ ਹੋਇਆ।

ਧਰਨੇ ਤੋਂ ਨਾਰਾਜ਼ ਲੋਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਰੇਟ ਵਧਾਉਣ ਦੇ ਬਾਵਜੂਦ ਕਿਸਾਨ ਆਮ ਲੋਕਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਹੇ ਹਨ। ਅੱਜ ਮੁਕੇਰੀਆਂ ਵਿੱਚ ਦਿੱਤੇ ਧਰਨੇ ਦੌਰਾਨ ਸੜਕ ਨੂੰ ਦੋਵੇਂ ਪਾਸੇ ਤੋਂ ਜਾਮ ਕਰ ਦਿੱਤਾ ਗਿਆ ਜਿਸ ਕਾਰਨ ਸਕੂਲੀ ਬੱਚਿਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਬੜੀ ਮੁਸ਼ਕਲ ਨਾਲ ਸਕੂਲੀ ਬੱਸਾਂ ਨੂੰ ਜਾਮ ਵਿੱਚੋਂ ਬਾਹਰ ਕੱਢਿਆ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments