Home ਪੰਜਾਬ ਭਲਕੇ ਪਟਿਆਲਾ ਦੇ DMW ‘ਚ ਹੋਵੇਗਾ ਬਲੈਕਆਊਟ

ਭਲਕੇ ਪਟਿਆਲਾ ਦੇ DMW ‘ਚ ਹੋਵੇਗਾ ਬਲੈਕਆਊਟ

0

ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਡਿਫੈਂਸ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਇਕ ਸਰਗਰਮ ਕਦਮ ਵਜੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿਚ ਪੰਜਾਬ ਹੋਮ ਗਾਰਡ ਐਂਡ ਸਿਵਿਲ ਡਿਫੈਂਸ ਵਿਭਾਗ ਵੱਲੋਂ ਭਲਕੇ , 24 ਅਪ੍ਰੈਲ ਰਾਤ 8 ਬਜੇ ਪਟਿਆਲਾ ਦੇ DMW ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਅਭਿਆਸ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹ ਮੌਕ ਐਕਸਰਸਾਈਜ਼ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ ਜੋ ਸਾਇਰਨ (02 ਮਿੰਟ ਲਈ ਉੱਚੀ-ਨੀਵੀਂ ਪਿੱਚ) ਰਾਹੀਂ ਪ੍ਰਸਾਰਿਤ ਕੀਤੀ ਜਾਵੇਗੀ। ਇਸ ਮੌਕ ਐਕਸਰਸਾਈਜ਼ ਦੌਰਾਨ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਦੁਆਰਾ ਮੌਕ ਐਕਸਰਸਾਈਜ਼ ਲਈ ਨਿਰਧਾਰਤ DMW ਦੇ ਨਾਲ ਲਗਦੇ ਖੇਤਰ ਚ ਬਲੈਕਆਊਟ ਲਾਗੂ ਕੀਤਾ ਜਾਵੇਗਾ। ਬਲੈਕਆਊਟ ਦੌਰਾਨ ਇਸ ਖੇਤਰ ਦੇ ਆਮ ਲੋਕਾਂ ਦੁਆਰਾ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖੀਆਂ ਜਾਣ। ਉਨ੍ਹਾਂ ਜਨਤਾ ਨੂੰ ਵੀ ਅਪੀਲ ਕੀਤੀ ਕਿ 8 ਬਜੇ ਆਪਣੇ ਘਰ ਕੇ ਸਕਿਓਰਿਟੀ ਕੈਮਰੇ ਅਤੇ ਇੰਨਵਰਟਰ ਬੰਦ ਰੱਖਣ । ਉਨ੍ਹਾਂ ਇਹ ਵੀ ਕਿਹਾ ਕਿ ਬਲੈਕਆਊਟ ਦੌਰਾਨ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਇੱਕ ਵਾਰ ਮੌਕ ਐਕਸਰਸਾਈਜ਼ ਪੂਰੀ ਹੋਣ ਤੋਂ ਬਾਅਦ, ਸਭ ਠੀਕ ਹੈ ਸਿਗਨਲ ਵਜਾਇਆ ਜਾਵੇਗਾ (02 ਮਿੰਟ ਲਈ ਲਗਾਤਾਰ ਉੱਚੀ ਪਿੱਚ ਵਾਲਾ ਸਾਇਰਨ), ਜੋ ਕਿ ਮੌਕ ਐਕਸਰਸਾਈਜ਼ ਦੇ ਸਮਾਪਤ ਹੋਣ ਦਾ ਸੰਕੇਤ ਹੋਵੇਗਾ।

ਸਿਵਿਲ ਡਿਫੈਂਸ ਦੇ ਨੋਡਲ ਅਫ਼ਸਰ ਮੋਹਨਦੀਪ ਸਿੰਘ ਅਤੇ ਚੀਫ਼ ਵਾਰਡਨ ਕੇ ਐਸ ਸੇਖੋਂ ਨੇ ਦਸਿਆ ਕਿ ਇਸ ਮੌਕ ਐਕਸਰਸਾਈਜ਼ ਦੌਰਾਨ ਫਾਇਰ ਰਿਸਪਾਂਸ ਆਪ੍ਰੇਸ਼ਨ, ਸਰਚ ਐਂਡ ਰੈਸਕਿਊ ਆਪ੍ਰੇਸ਼ਨ, ਫਸਟ-ਏਡ ਅਤੇ ਮੈਡੀਕਲ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਬਾਹਰ ਕੱਢਣ, ਟ੍ਰੈਫਿਕ ਅਤੇ ਭੀੜ ਕੰਟਰੋਲ ਦੇ ਉਪਾਵਾਂ ਦਾ ਅਭਿਆਸ ਕੀਤਾ ਜਾਵੇਗਾ। ADC ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਕਿਉਂਕਿ ਇਹ ਸਿਵਲ ਡਿਫੈਂਸ ਦੀਆਂ ਤਿਆਰੀਆਂ ਦੀ ਜਾਂਚ ਕਰਨ ਲਈ ਇੱਕ ਰੁਟੀਨ ਮੌਕ ਡਰਿੱਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ DMW ਮੌਕ ਡਰਿੱਲ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ , ਇਹ ਕੇਵਲ ਅਭਿਆਸ ਹੈ ਜੌ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਿਵਿਲ ਡਿਫੈਂਸ ਵੱਲੋਂ ਹੀ ਕੀਤਾ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version