Home ਪੰਜਾਬ ਧਾਰੀਵਾਲ ’ਚ ਚੋਰਾਂ ਦੇ ਹੌਸਲੇ ਬੁਲੰਦ, ਇੱਕੋ ਕਰਿਆਨਾ ਸਟੋਰ ’ਤੇ ਦੂਜੀ ਵਾਰ...

ਧਾਰੀਵਾਲ ’ਚ ਚੋਰਾਂ ਦੇ ਹੌਸਲੇ ਬੁਲੰਦ, ਇੱਕੋ ਕਰਿਆਨਾ ਸਟੋਰ ’ਤੇ ਦੂਜੀ ਵਾਰ ਚੋਰੀ

0

ਧਾਰੀਵਾਲ: ਸ਼ਹਿਰ ਵਿੱਚ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਸਥਾਨਕ ਦੁਕਾਨਦਾਰਾਂ ਦੀ ਚਿੰਤਾ ਵਧਾ ਦਿੱਤੀ ਹੈ। ਤਾਜ਼ਾ ਮਾਮਲਾ ਛੋਟੇ ਬੱਸ ਸਟੈਂਡ ਨੇੜੇ ਸ਼ੀਤਲਾ ਮਾਤਾ ਮੰਦਰ ਦੇ ਸਾਹਮਣੇ ਸਥਿਤ ‘ਕਰਿਆਨਾ ਸਟੋਰ’ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਕਰੀਬ 20 ਦਿਨਾਂ ਦੇ ਅੰਦਰ ਦੂਜੀ ਵਾਰ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ।

ਦੁਕਾਨ ਮਾਲਕ ਸੁਰਿੰਦਰ ਹਾਂਡਾ ਨੇ ਦੱਸਿਆ ਕਿ ਕਰੀਬ 20 ਦਿਨ ਪਹਿਲਾਂ ਵੀ ਉਨ੍ਹਾਂ ਦੀ ਦੁਕਾਨ ਵਿੱਚ ਚੋਰੀ ਹੋਈ ਸੀ। ਹੁਣ ਇੱਕ ਵਾਰ ਫਿਰ ਚੋਰ ਦੁਕਾਨ ਵਿੱਚ ਦਾਖਲ ਹੋਏ ਅਤੇ ਕੀਮਤੀ ਸਮਾਨ ਲੈ ਕੇ ਫਰਾਰ ਹੋ ਗਏ।

ਸੁਰਿੰਦਰ ਹਾਂਡਾ ਮੁਤਾਬਕ ਇਸ ਵਾਰ ਹੋਈ ਚੋਰੀ ਕਾਰਨ ਉਨ੍ਹਾਂ ਨੂੰ ਲਗਭਗ 40 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਘਟਨਾ ਤੋਂ ਬਾਅਦ ਉਨ੍ਹਾਂ ਵੱਲੋਂ ਤੁਰੰਤ ਪੁਲਿਸ ਹੈਲਪਲਾਈਨ 112 ’ਤੇ ਸੂਚਨਾ ਦਿੱਤੀ ਗਈ ਅਤੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ।

ਦੁਕਾਨਦਾਰ ਨੇ ਦੱਸਿਆ ਕਿ ਵਾਰ-ਵਾਰ ਹੋ ਰਹੀਆਂ ਚੋਰੀਆਂ ਕਾਰਨ ਇਲਾਕੇ ਦੇ ਵਪਾਰੀਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਰਾਤ ਸਮੇਂ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਅਪੀਲ ਕੀਤੀ ਕਿ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਦੁਕਾਨਦਾਰਾਂ ਵਿੱਚ ਸੁਰੱਖਿਆ ਦੀ ਭਾਵਨਾ ਬਹਾਲ ਹੋ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version