HomePunjabਮੋਗਾ 'ਚ ਦਿਨ ਦਿਹਾੜੇ ਹੋਏ ਕਤਲ ਦੀ ਇਸ ਗੈਂਗਸਟਰ ਗਰੁੱਪ ਨੇ ਲਈ...

ਮੋਗਾ ‘ਚ ਦਿਨ ਦਿਹਾੜੇ ਹੋਏ ਕਤਲ ਦੀ ਇਸ ਗੈਂਗਸਟਰ ਗਰੁੱਪ ਨੇ ਲਈ ਜ਼ਿੰਮੇਵਾਰੀ

ਮੋਗਾ : ਮੋਗਾ (Moga) ਦੀ ਸੰਘਣੀ ਆਬਾਦੀ ਵਾਲੇ ਸ਼ਹੀਦ ਭਗਤ ਸਿੰਘ ਨਗਰ ‘ਚ ਦਿਨ-ਦਿਹਾੜੇ ਘਰ ‘ਚ ਦਾਖਲ ਹੋ ਕੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਬਜ਼ੁਰਗ ਦਾ ਕਤਲ ਕਰਨ ਦਾ ਵੱਡਾ ਖੁਲਾਸਾ ਹੋਇਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਪੀ ਡੱਲੇਵਾਲ ਨੇ ਪੋਸਟ ਮਾਰ ਕੇ ਲਈ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਬੰਬੀਹਾ ਗਰੁੱਪ ਦੇ ਸੇਬੂ ਨੇ 11 ਤਰੀਕ ਨੂੰ ਫਰੀਦਕੋਟ ਜੇਲ੍ਹ ਵਿੱਚ ਮੇਰੇ ਭਰਾ ਗੋਰੂ ਬੱਚਾ ਦਾ ਮਾਮੂਲੀ ਨੁਕਸਾਨ ਕੀਤਾ ਸੀ, ਜਿਸ ਦਾ ਨਤੀਜਾ ਅੱਜ ਭੁਗਤਣਾ ਪੈ ਰਿਹਾ ਹੈ। ਉਸ ਦੇ ਘਰ ਚੱਲੀਆਂ ਗੋਲੀਆਂ ਦਾ ਕੰਮ ਅਸੀਂ ਕੀਤਾ ਹੈ।

ਇੰਨਾ ਹੀ ਨਹੀਂ ਇਸ ਪੋਸਟ ‘ਚ ਜੇਲ੍ਹ ਅਧਿਕਾਰੀਆਂ ਨੂੰ ਵੀ ਸਿੱਧੀ ਧਮਕੀ ਦਿੱਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਜਿਸ ਵਿਅਕਤੀ ਜਾਂ ਜੇਲ੍ਹ ਅਧਿਕਾਰੀ ਦਾ ਨਾਂ ਗੋਰੂ ਬੱਚੇ ਨੂੰ ਨੁਕਸਾਨ ਪਹੁੰਚਾਉਣ ‘ਚ ਆਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਦਵਿੰਦਰ ਗਰੁੱਪ ਨੂੰ ਇਸ ਗਲਤੀ ਦਾ ਬਹੁਤ ਵੱਡਾ ਨੁਕਸਾਨ ਉਠਾਉਣਾ ਪਵੇਗਾ, ਹੁਣ ਅਸੀਂ ਇਸ ਪੂਰੇ ਗਰੁੱਪ ਦਾ ਨਾਂ ਹੀ ਮਿਟਾ ਦੇਵਾਂਗੇ। ਇਹ ਸਿਰਫ਼ ਇੱਕ ਟ੍ਰੇਲਰ ਸੀ।

ਮੋਗਾ ਦੇ ਵਾਰਡ ਨੰਬਰ 9 ਅਧੀਨ ਆਉਂਦੀ ਫਰੀਦਕੋਟ ਜੇਲ੍ਹ ‘ਚ ਬੰਦ ਬੀ-ਕੈਟਾਗਰੀ ਦੇ ਗੈਂਗਸਟਰ ਸੁਖਦੇਵ ਸਿੰਘ ਦੇ ਪਿਤਾ ਸੰਤੋਖ ਸਿੰਘ (55) ਦੀ ਐਤਵਾਰ ਰਾਤ 12.38 ਵਜੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਭ ਤੋਂ ਪਹਿਲਾਂ 4 ਅਣਪਛਾਤੇ ਹਮਲਾਵਰ ਘਰ ‘ਚ ਆਏ ਅਤੇ ਗੈਂਗਸਟਰ ਸੁਖਦੇਵ ਸਿੰਘ ਦੇ ਭਰਾ ਜਗਮੋਹਨ ਸਿੰਘ ਤੋਂ ਪੁੱਛਗਿੱਛ ਕਰਨ ਲੱਗੇ ਤਾਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਧਰਮਕੋਟ ‘ਚ ਕੰਮ ਕਰਦਾ ਹੈ। ਇਸ ਦੌਰਾਨ ਜਦੋਂ ਸੰਤੋਖ ਸਿੰਘ ਕਮਰੇ ਤੋਂ ਬਾਹਰ ਆਇਆ ਤਾਂ ਹਮਲਾਵਰਾਂ ਨੇ ਬਿਨ੍ਹਾਂ ਕੋਈ ਗੱਲਬਾਤ ਕੀਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਮ੍ਰਿਤਕ ਸੰਤੋਖ ਸਿੰਘ ਦੀ ਛਾਤੀ ਵਿੱਚ 3 ਗੋਲੀਆਂ ਲੱਗੀਆਂ। ਮ੍ਰਿਤਕ ਘਰ ਵਿੱਚ ਡਿੱਗ ਪਿਆ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments