ਚੰਡੀਗੜ੍ਹ : UIDAI ਦੇ ਚੰਡੀਗੜ੍ਹ ਸਥਿਤ ਖੇਤਰੀ ਦਫ਼ਤਰ ਵੱਲੋਂ ਪੰਜਾਬ ਵਿੱਚ 7 ਆਧਾਰ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਆਧਾਰ ਨਾਲ ਸਬੰਧਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਕੇਂਦਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ, ਬਠਿੰਡਾ ਅਤੇ ਪਟਿਆਲਾ ਵਿੱਚ ਸਥਿਤ ਹਨ।
ਇਨ੍ਹਾਂ ਕੇਂਦਰਾਂ ਵਿੱਚ ਨਵਾਂ ਆਧਾਰ ਕਾਰਡ ਬਣਵਾਉਣ, ਨਾਮ, ਪਤਾ, ਜਨਮ ਮਿਤੀ ਅਤੇ ਲਿੰਗ ਵਿੱਚ ਤਬਦੀਲੀ, ਬਾਇਓਮੈਟ੍ਰਿਕ ਅਪਡੇਟ ਸਮੇਤ ਹੋਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਨਵਾਂ ਆਧਾਰ ਕਾਰਡ ਬਣਵਾਉਣ ਦੀ ਸਹੂਲਤ ਮੁਫ਼ਤ ਹੈ, ਜਦਕਿ ਹੋਰ ਸੇਵਾਵਾਂ ਲਈ ਨਿਰਧਾਰਤ ਫੀਸ ਅਦਾ ਕਰਨੀ ਪਵੇਗੀ। UIDAI ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦਾ ਮਕਸਦ ਲੋਕਾਂ ਨੂੰ ਆਧਾਰ ਸਬੰਧੀ ਸੇਵਾਵਾਂ ਲਈ ਚੰਡੀਗੜ੍ਹ ਸਥਿਤ ਖੇਤਰੀ ਦਫ਼ਤਰ ਜਾਣ ਦੀ ਪਰੇਸ਼ਾਨੀ ਤੋਂ ਬਚਾਉਣਾ ਹੈ।
ਜਿਨ੍ਹਾਂ ਨਾਗਰਿਕਾਂ ਲਈ ਚੰਡੀਗੜ੍ਹ ਦਫ਼ਤਰ ਜਾਣਾ ਜ਼ਰੂਰੀ ਹੈ, ਉਹ https://sewa.uidai.gov.in ‘ਤੇ 10 ਤੋਂ 15 ਦਿਨ ਪਹਿਲਾਂ ਆਪਣੀ ਅਪਾਇੰਟਮੈਂਟ ਬੁੱਕ ਕਰਵਾ ਸਕਦੇ ਹਨ।
