Homeਹਰਿਆਣਾਅੰਬਾਲਾ ਤੋਂ ਦਿੱਲੀ ਤੱਕ ਰੇਲਵੇ ਟਰੈਕਾਂ 'ਤੇ ਧਮਾਕੇ ਕਰਨ ਦੀ ਮਿਲੀ ਧਮਕੀ

ਅੰਬਾਲਾ ਤੋਂ ਦਿੱਲੀ ਤੱਕ ਰੇਲਵੇ ਟਰੈਕਾਂ ‘ਤੇ ਧਮਾਕੇ ਕਰਨ ਦੀ ਮਿਲੀ ਧਮਕੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਭਰ ਵਿੱਚ ਰੇਲਵੇ ਟਰੈਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਭਲਕੇ ,24 ਅਪ੍ਰੈਲ ਨੂੰ 8:11 ਮਿੰਟ ‘ਤੇ ਅੰਬਾਲਾ ਤੋਂ ਦਿੱਲੀ ਤੱਕ ਰੇਲਵੇ ਟਰੈਕਾਂ ‘ਤੇ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਪੰਜਾਬ ਵਿੱਚ ਵੀ ਲੁਧਿਆਣਾ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਸ਼ਹਿਰਾਂ ਵਿੱਚ ਰੇਲਵੇ ਟਰੈਕਾਂ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

ਈ-ਮੇਲ ਰਾਹੀਂ ਭੇਜੀ ਗਈ ਇਸ ਧਮਕੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ, ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਈ-ਮੇਲ ਵਿੱਚ ਕਿਹਾ ਗਿਆ ਹੈ ਕਿ 24 ਅਪ੍ਰੈਲ ਨੂੰ ਆਪਣੇ ਬੱਚਿਆਂ ਨੂੰ ਸਕੂਲ ਨਾ ਭੇਜੋ ਅਤੇ ਰੇਲਗੱਡੀ ਰਾਹੀਂ ਸਫ਼ਰ ਨਾ ਕਰੋ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments