Home Uncategorized ਮੁੰਬਈ ਦੇ ਕਈ ਮੁੱਖ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਮੁੰਬਈ ਦੇ ਕਈ ਮੁੱਖ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਮੁੰਬਈ : ਮੁੰਬਈ ਵਿੱਚ ਇੱਕ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਆਉਣ ਦੇ ਬਾਅਦ ਹੜਕੰਪ ਮਚ ਗਿਆ ਹੈ। ਇਸ ਈਮੇਲ ਵਿੱਚ ਮੁੰਬਈ ਦੇ ਕਈ ਮੁੱਖ ਸਥਾਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਖਾਸ ਤੌਰ ‘ਤੇ ਅਮਿਤਾਭ ਬੱਚਨ ਦੇ ਬੰਗਲੇ, ਮੇਅਰ ਦੇ ਦਫ਼ਤਰ ਅਤੇ ਹਵਾਈ ਅੱਡੇ ਦਾ ਜ਼ਿਕਰ ਕੀਤਾ ਗਿਆ ਹੈ।

ਇਸ ਧਮਕੀ ਭਰੀ ਈਮੇਲ ਵਿੱਚ ਮੇਅਰ ਦੇ ਦਫ਼ਤਰ ਦਾ ਖਾਸ ਤੌਰ ‘ਤੇ ਜ਼ਿਕਰ ਕੀਤੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਸਥਾਨਕ ਪੁਲਿਸ ਨੂੰ ਚੌਕਸ ਕਰ ਦਿੱਤਾ ਗਿਆ ਹੈ।

ਕਿਹੜੇ ਸਥਾਨਾਂ ਨੂੰ ਉਡਾਉਣ ਦੀ ਮਿਲੀ ਧਮਕੀ?

ਇਸ ਧਮਕੀ ਭਰੇ ਈਮੇਲ ਵਿੱਚ ਕਈ ਪ੍ਰਮੁੱਖ ਥਾਵਾਂ ਦੇ ਨਾਮ ਹਨ, ਜਿਨ੍ਹਾਂ ਵਿੱਚ ਮੇਅਰ ਦਫ਼ਤਰ, ਮੁੰਬਈ ਦਾ ਇੱਕ ਬੈਂਕ, ਅਦਾਲਤ, ਅਮਿਤਾਭ ਬੱਚਨ ਦਾ ਬੰਗਲਾ, ਮਹਾਲਕਸ਼ਮੀ ਰੇਸਕੋਰਸ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡਾ ਸ਼ਾਮਲ ਹੈ।

ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ

ਧਮਕ ਵਾਲੀ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਈਮੇਲ ਵਿੱਚ ਦੱਸੇ ਗਏ ਸਥਾਨਾਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਸੁਰੱਖਿਆ ਟੀਮਾਂ ਅਤੇ ਬੰਬ ਸਕੁਐਡ ਟੀਮਾਂ ਨੇ ਉਕਤ ਥਾਵਾਂ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ, ਪਰ ਜਾਂਚ ਦੌਰਾਨ ਕੋਈ ਸ਼ੱਕੀ ਚੀਜ਼ ਨਹੀਂ ਮਿਲੀ।

NO COMMENTS

LEAVE A REPLY

Please enter your comment!
Please enter your name here

Exit mobile version