Homeਹਰਿਆਣਾਪੰਚਕੂਲਾ ਦੇ ਸੈਕਟਰ-1 ਸਥਿਤ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ...

ਪੰਚਕੂਲਾ ਦੇ ਸੈਕਟਰ-1 ਸਥਿਤ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਚਕੂਲਾ : ਪੰਚਕੂਲਾ ਦੇ ਸੈਕਟਰ-1 ਸਥਿਤ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਅੱਜ, 31 ਜੁਲਾਈ 2026 ਨੂੰ ਸਵੇਰੇ ਕਰੀਬ 10:35 ਵਜੇ ਧਮਕੀ ਭਰਿਆ ਅਲਰਟ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ ਵਿੱਚ ਹੜਕੰਪ ਮਚ ਗਿਆ।

ਮਿਲੀ ਜਾਣਕਾਰੀ ਅਨੁਸਾਰ, ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਲੈ ਕੇ ਸੁਰੱਖਿਆ ਸਬੰਧੀ ਖ਼ਤਰੇ ਦੀ ਸੂਚਨਾ ਪ੍ਰਾਪਤ ਹੋਈ। ਸੂਚਨਾ ਮਿਲਦੇ ਹੀ ਮਾਮਲੇ ਦੀ ਜਾਣਕਾਰੀ ਤੁਰੰਤ ਸਬੰਧਤ ਪੁਲਿਸ ਅਧਿਕਾਰੀਆਂ ਅਤੇ ਏ.ਐਸ.ਸੀ. (ASC) ਨੂੰ ਦਿੱਤੀ ਗਈ। ਧਮਕੀ ਦੇ ਮੱਦੇਨਜ਼ਰ ਅਦਾਲਤ ਕੰਪਲੈਕਸ ਦੀ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਕੰਪਲੈਕਸ ਵਿੱਚ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਏਹਤਿਆਤ ਵਜੋਂ ਸਾਰੇ ਲੋੜੀਂਦੇ ਸੁਰੱਖਿਆ ਉਪਾਅ ਲਾਗੂ ਕੀਤੇ ਗਏ ਹਨ।

ਸੁਰੱਖਿਆ ਏਜੰਸੀਆਂ ਪੂਰੇ ਅਦਾਲਤ ਕੰਪਲੈਕਸ ‘ਤੇ ਲਗਾਤਾਰ ਨਿਗਰਾਨੀ ਰੱਖ ਰਹੀਆਂ ਹਨ। ਸ਼ੱਕੀ ਗਤੀਵਿਧੀਆਂ ‘ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਅਦਾਲਤ ਕੰਪਲੈਕਸ ਵਿੱਚ ਆਉਣ ਵਾਲੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ, ਵਕੀਲਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਫਿਲਹਾਲ ਪੁਲਿਸ ਅਤੇ ਸਬੰਧਤ ਏਜੰਸੀਆਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਅਧਿਕਾਰੀਆਂ ਨੇ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਫਤਿਹਾਬਾਦ ਅਤੇ ਗੁਰੂਗ੍ਰਾਮ ਵਿੱਚ ਵੀ ਬੰਬ ਦੀ ਧਮਕੀ ਨਾਲ ਹੜਕੰਪ

ਦੱਸ ਦੇਈਏ ਕਿ ਫਤਿਹਾਬਾਦ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਉੱਥੇ ਹੀ ਦਿੱਲੀ ਦੇ ਜੰਤਰ-ਮੰਤਰ ‘ਤੇ ਹੋਏ ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ ਤੋਂ ਬਾਅਦ ਦਰਜ ਕੀਤੀ ਗਈ ਐੱਫ.ਆਈ.ਆਰ. ਵਾਪਸ ਲੈਣ ਦੀ ਮੰਗ ਕਰਦੇ ਹੋਏ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਹੈ। ਇਹ ਈ-ਮੇਲ ਵੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ ਭੇਜੀ ਗਈ ਦੱਸੀ ਜਾ ਰਹੀ ਹੈ।

ਇਸ ਈ-ਮੇਲ ਵਿੱਚ ਅੱਜ ਜ਼ਿਲ੍ਹਾ ਅਦਾਲਤ ਅਤੇ ਡੀ.ਸੀ ਦਫ਼ਤਰ ਗੁਰੂਗ੍ਰਾਮ ਨੂੰ ਦੁਪਹਿਰ 2 ਵੱਜ ਕੇ 11 ਮਿੰਟ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਈ ਨਾਮੀ ਸਕੂਲਾਂ ਨੂੰ ਦੁਪਹਿਰ 1 ਵੱਜ ਕੇ 11 ਮਿੰਟ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਨਾਲ ਹੀ 5 ਅਗਸਤ ਨੂੰ ਸੰਸਦ ਵਿੱਚ ਬੰਬ ਧਮਾਕਾ ਕਰਨ ਦੀ ਧਮਕੀ ਵੀ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments