HomeVideoਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਬੰਬ ਧਮਾਕਿਆਂ ਦੀ ਧਮਕੀ ਨਾਲ ਸਨਸਨੀ ਫੈਲ ਗਈ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਇੱਕ ਮਿਲੀ ਹੈ , ਸਿਰਫ਼ ਮੁੱਖ ਮੰਤਰੀ ਹੀ ਨਹੀਂ , ਬਲਕਿ ਪੰਜਾਬ ਭਾਜਪਾ ਹੈੱਡਕੁਆਰਟਰ ਸੁਨੀਲ ਜਾਖੜ ਨੂੰ ਵੀ ਇਸ ਤਰ੍ਹਾਂ ਦੀ ਧਮਕੀ ਦਿੱਤੀ ਗਈ ਹੈ। ਇਸ ਈ-ਮੇਲ ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ,ਚੰਡੀਗੜ੍ਹ ਅਤੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਉਡਾਉਣ ਦੀ ਚੇਤਾਵਨੀ ਦਿੱਤੀ ਗਈ ਹੈ।

ਇਸ ਖੁਫੀਆ ਜਾਣਕਾਰੀ ਤੋਂ ਬਾਅਦ, ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਈ-ਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਦਫ਼ਤਰ ਅਤੇ ਭਾਜਪਾ ਦਫ਼ਤਰਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਕਾਫ਼ੀ ਮਜ਼ਬੂਤ ​​ਕਰ ਦਿੱਤਾ ਗਿਆ ਹੈ।

ਸਕੂਲਾਂ ਨੂੰ ਵੀ ਮਿਲੀ ਸੀ ਧਮਕੀ
ਇਹ ਘਟਨਾ ਕੋਈ ਪਹਿਲੀ ਵਾਰ ਨਹੀਂ ਹੋਈ ਹੈ । ਪੰਜਾਬ ਵਿੱਚ ਬੰਬ ਦੀ ਧਮਕੀ ਆਮ ਗੱਲ ਹੋ ਗਈ ਹੈ । ਹਾਲ ਹੀ ਵਿੱਚ, ਪੰਜਾਬ ਦੇ ਇੱਕ ਨਿੱਜੀ ਸਕੂਲ ਨੂੰ ਧਮਕੀ ਮਿਲੀ ਸੀ। 7 ਮਈ ਨੂੰ, ਏ.ਪੀ.ਜੇ. ਸਕੂਲ ਨੂੰ ਆਪਣੇ ਕੰਪਲੈਕਸ ਨੂੰ ਉਡਾਉਣ ਦੀ ਧਮਕੀ ਮਿਲੀ, ਜਿਸ ਨਾਲ ਪ੍ਰਸ਼ਾਸਨ ਵਿੱਚ ਦਹਿਸ਼ਤ ਫੈਲ ਗਈ। ਇਹ ਧਮਕੀ ਬੀ.ਐਮ.ਸੀ. ਚੌਕ ‘ਤੇ ਸਥਿਤ ਸਕੂਲ ਨੂੰ ਈ-ਮੇਲ ਰਾਹੀਂ ਦਿੱਤੀ ਗਈ। ਜਵਾਬ ਵਿੱਚ, ਸਕੂਲ ਪ੍ਰਬੰਧਨ ਨੇ ਤੁਰੰਤ ਕਾਰਵਾਈ ਕੀਤੀ, ਛੁੱਟੀ ਦਾ ਐਲਾਨ ਕੀਤਾ ਅਤੇ ਸਾਰੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ। ਬੰਬ ਦੀ ਧਮਕੀ ਬਾਰੇ ਜਾਣਕਾਰੀ ਮਿਲਣ ‘ਤੇ, ਸਕੂਲ ਕੈਂਪਸ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਸੁਰੱਖਿਆ ਪ੍ਰਬੰਧ ਤੁਰੰਤ ਸਖ਼ਤ ਕਰ ਦਿੱਤੇ ਗਏ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments