Home ਪੰਜਾਬ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

0

ਪੰਜਾਬ ਤੋਂ ਇਸ ਵੇਲੇ ਦੀ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਸਥਿਤ PCA ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹੋ ਗਈਆਂ ਹਨ।

ਜਾਣਕਾਰੀ ਮੁਤਾਬਕ, ਸੋਮਵਾਰ ਸਵੇਰੇ ਕਰੀਬ 10 ਵੱਜ ਕੇ 20 ਮਿੰਟ ‘ਤੇ ਮੁੱਖ ਮੰਤਰੀ ਦਫ਼ਤਰ ਦੀ ਈ-ਮੇਲ ਆਈਡੀ ‘ਤੇ ਧਮਕੀ ਭਰਿਆ ਮੇਲ ਭੇਜਿਆ ਗਿਆ। ਈ-ਮੇਲ ਵਿੱਚ 13 ਸਤੰਬਰ ਤੱਕ PCA ਸਟੇਡੀਅਮ ਵਿੱਚ ਕ੍ਰਿਕਟ ਮੈਚ ਦੇਖਣ ਲਈ ਨਾ ਜਾਣ ਦੀ ਧਮਕੀ ਦਿੱਤੀ ਗਈ ਹੈ।

ਧਮਕੀ ਭਰਿਆ ਈ-ਮੇਲ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ। ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

ਇਸ ਦੇ ਨਾਲ ਹੀ PCA ਸਟੇਡੀਅਮ ਅਤੇ ਮੁੱਖ ਮੰਤਰੀ ਨਾਲ ਜੁੜੀਆਂ ਅਹਿਮ ਥਾਵਾਂ ਦੀ ਸੁਰੱਖਿਆ ਨੂੰ ਵੀ ਹੋਰ ਸਖ਼ਤ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ਦੇ PCA ਸਟੇਡੀਅਮ ਵਿੱਚ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ IPL ਦੀ ਤਰਜ਼ ‘ਤੇ ਸ਼ੁਰੂ ਕੀਤੇ ਗਏ ਸ਼ੇਰੇ ਪੰਜਾਬ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਹੋਈ ਹੈ। ਅਜਿਹੇ ਵਿੱਚ ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਖਾਸ ਸਾਵਧਾਨੀ ਵਰਤੀ ਜਾ ਰਹੀ ਹੈ।

ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਈ-ਮੇਲ ਦੇ ਸਰੋਤ ਦੀ ਜਾਂਚ ਕਰ ਰਹੀਆਂ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧਮਕੀ ਭਰਿਆ ਮੇਲ ਕਿੱਥੋਂ ਭੇਜਿਆ ਗਿਆ ਅਤੇ ਇਸ ਦੇ ਪਿੱਛੇ ਕੌਣ ਹੈ।

ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਹਰ ਪੱਖ ਤੋਂ ਸਾਵਧਾਨੀ ਵਰਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version