ਮੋਹਾਲੀ: ਮੋਹਾਲੀ ਜ਼ਿਲ੍ਹੇ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ, ਸਕੂਲਾਂ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਇਸ ਖ਼ਬਰ ਨੇ ਬੱਚਿਆਂ ਅਤੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਜਿਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਉਨ੍ਹਾਂ ਵਿੱਚ ਸ਼ਿਵਾਲਿਕ ਪਬਲਿਕ ਸਕੂਲ, ਪੈਰਾਗਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71 ਮਾਨਵ ਮੰਗਲ ਸਕੂਲ, ਇਨਫੈਂਟ ਜੀਸਸ ਸਕੂਲ ਅਤੇ ਕਈ ਹੋਰ ਸ਼ਾਮਲ ਹਨ।











