Home ਪੰਜਾਬ ਪੰਜਾਬ-ਹਰਿਆਣਾ ਵਿਧਾਨਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ..

ਪੰਜਾਬ-ਹਰਿਆਣਾ ਵਿਧਾਨਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ..

0

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਸ ਦੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਵਿਧਾਨ ਸਭਾ ਭਵਨ ਨੂੰ ਧਮਕੀ ਭਰੀ ਈ-ਮੇਲ ਮਿਲਣ ਦੀ ਸੂਚਨਾ ਸਾਹਮਣੇ ਆਉਂਦੇ ਹੀ ਪੁਲਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ।

ਸੂਚਨਾ ਮਿਲਦੇ ਹੀ ਆਪ੍ਰੇਸ਼ਨ ਸੈੱਲ, ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਵਿਧਾਨ ਸਭਾ ਕੰਪਲੈਕਸ ਵਿੱਚ ਪਹੁੰਚੀਆਂ। ਸੁਰੱਖਿਆ ਟੀਮਾਂ ਵੱਲੋਂ ਵਿਧਾਨ ਸਭਾ ਭਵਨ ਦੇ ਅੰਦਰ ਅਤੇ ਬਾਹਰ ਸਮੇਤ ਆਸ-ਪਾਸ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਹਾਲਾਂਕਿ ਸਰਚ ਆਪ੍ਰੇਸ਼ਨ ਦੌਰਾਨ ਪੁਲਸ ਨੂੰ ਕੋਈ ਸ਼ੱਕੀ ਵਸਤੂ ਜਾਂ ਬੰਬ ਨਹੀਂ ਮਿਲਿਆ। ਇਸ ਤੋਂ ਬਾਅਦ ਸਾਈਬਰ ਸੈੱਲ ਨੇ ਧਮਕੀ ਭਰੀ ਈ-ਮੇਲ ਦੀ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਵੱਲੋਂ ਈ-ਮੇਲ ਦੇ ਸਰੋਤ, ਇਸ ਨੂੰ ਭੇਜਣ ਵਾਲੇ ਵਿਅਕਤੀ ਅਤੇ ਉਸ ਨਾਲ ਜੁੜੀ ਤਕਨੀਕੀ ਜਾਣਕਾਰੀ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਈ-ਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕਿਸ ਦੀ ਭੂਮਿਕਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ ਵੱਖ-ਵੱਖ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈ-ਮੇਲਾਂ ਮਿਲ ਚੁੱਕੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਸੀ।

ਫਿਲਹਾਲ ਪੁਲਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਸਾਈਬਰ ਟੀਮ ਵੱਲੋਂ ਤਕਨੀਕੀ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version