Homeਪੰਜਾਬਮਾਨਸਾ ਦੇ ਸਕੂਲਾਂ ਤੇ ਕੋਰਟ ਕੰਪਲੈਕਸ ਨੂੰ ਧਮਕੀ, ਪੁਲਿਸ ਅਲਰਟ

ਮਾਨਸਾ ਦੇ ਸਕੂਲਾਂ ਤੇ ਕੋਰਟ ਕੰਪਲੈਕਸ ਨੂੰ ਧਮਕੀ, ਪੁਲਿਸ ਅਲਰਟ

ਮਾਨਸਾ: ਪੰਜਾਬ ਵਿੱਚ ਸਕੂਲਾਂ ਅਤੇ ਸਰਕਾਰੀ ਅਦਾਰਿਆਂ ਨੂੰ ਧਮਕੀ ਮਿਲਣ ਦੇ ਮਾਮਲਿਆਂ ਵਿਚਕਾਰ ਹੁਣ ਮਾਨਸਾ ਤੋਂ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਮਾਨਸਾ ਕੋਰਟ ਕੰਪਲੈਕਸ ਸਮੇਤ ਜ਼ਿਲ੍ਹੇ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਅਲਰਟ ਹੋ ਗਿਆ ਹੈ।

ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹੀਰੋ ਕਲਾਂ, ਖੀਵਾ ਅਤੇ ਅਤਲਾ ਪਿੰਡਾਂ ਦੇ ਸਕੂਲਾਂ ਤੋਂ ਇਲਾਵਾ ਸ਼ਹਿਰ ਦੇ ਗਰਲਜ਼ ਸਕੂਲ ਨੂੰ ਧਮਕੀ ਮਿਲੀ ਹੈ। ਧਮਕੀ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਅਤੇ ਪੁਲਿਸ ਟੀਮਾਂ ਵੱਲੋਂ ਸਬੰਧਤ ਥਾਵਾਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਸਕੂਲ ਕਰਵਾਏ ਗਏ ਖਾਲੀ

ਧਮਕੀ ਤੋਂ ਬਾਅਦ ਸਾਵਧਾਨੀ ਵਜੋਂ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਅਤੇ ਵਿਦਿਆਰਥੀਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਸਕੂਲਾਂ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਸਕੂਲਾਂ ਨੂੰ ਧਮਕੀ ਭਰਿਆ ਪੱਤਰ ਮਿਲਿਆ ਸੀ, ਜਿਸ ਵਿੱਚ ਅੱਜ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ।

ਕੋਰਟ ਕੰਪਲੈਕਸ ਦੀ ਵੀ ਵਧਾਈ ਸੁਰੱਖਿਆ

ਮਾਨਸਾ ਕੋਰਟ ਕੰਪਲੈਕਸ ਦੇ ਬਾਹਰ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦੇ ਨਾਲ-ਨਾਲ ਕੋਰਟ ਵਿੱਚ ਆਉਣ-ਜਾਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਧਮਕੀ ਦੀ ਸੱਚਾਈ ਅਤੇ ਇਸ ਦੇ ਸਰੋਤ ਬਾਰੇ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਕਿਸੇ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਦੀ ਪੁਸ਼ਟੀ ਨਹੀਂ ਹੋਈ। ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਪੁਲਿਸ ਦੀ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments