ਨੋਇਡਾ: ਉੱਤਰ ਪ੍ਰਦੇਸ਼ ਦੇ ਨੋਇਡਾ ਜ਼ਿਲ੍ਹੇ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਲਗਭਗ ਇੱਕ ਦਰਜਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਰਿਪੋਰਟਾਂ ਮੁਤਾਬਕ, ਏ.ਪੀ.ਜੇ. ਸਕੂਲ (ਸੈਕਟਰ 16), ਸਟੈਪ ਬਾਈ ਸਟੈਪ ਸਕੂਲ ਅਤੇ ਦਿੱਲੀ ਪਬਲਿਕ ਸਕੂਲ (DPS) ਗੌਤਮ ਬੁੱਧ ਨਗਰ ਉਨ੍ਹਾਂ ਸਕੂਲਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਸਥਾਨਕ ਪੁਲਿਸ ਨੂੰ ਇਸ ਸਥਿਤੀ ਬਾਰੇ ਸੂਚਿਤ ਕੀਤਾ ਗਿਆ। ਅਧਿਕਾਰੀਆਂ ਨੇ ਪ੍ਰਭਾਵਿਤ ਥਾਵਾਂ ‘ਤੇ ਬੰਬ ਨਿਰੋਧਕ ਦਸਤੇ, ਡੌਗ ਸਕੁਐਡ (ਸ਼ਵਾਨ ਦਸਤੇ), ਪੁਲਿਸ ਕਰਮਚਾਰੀ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਅਜੇ ਤੱਕ ਪਤਾ ਨਹੀਂ ਲੱਗ ਸਕੀ ਹੈ । ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।










