Home ਪੰਜਾਬ ਪਟਿਆਲਾ ਸ਼ਹਿਰ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪਟਿਆਲਾ ਸ਼ਹਿਰ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਪਟਿਆਲਾ: ਪਟਿਆਲਾ ਸ਼ਹਿਰ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ । ਜਿਨ੍ਹਾਂ ਵਿੱਚ ਵਾਈ. ਪੀ. ਐਸ.,ਡੀ. ਪੀ. ਐਸ. ਅਤੇ ਬਲੋਸਮ ਸਕੂਲ ਅਦਿ ਸ਼ਾਮਲ ਹਨ ।

ਪ੍ਰਾਪਤ ਸੂਚਨਾਵਾਂ ਅਨੁਸਾਰ ਵੱਖ-ਵੱਖ ਸਕੂਲ ਮੈਨੇਜਮੈਂਟਾਂ ਵਲੋਂ ਬੱਚਿਆਂ ਨੂੰ ਸਕੂਲਾਂ ਤੋਂ ਛੁੱਟੀ ਕਰ ਦਿੱਤੀ ਗਈ ਹੈ ਤੇ ਮਾਪਿਆਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਕੂਲਾਂ ਤੋਂ ਲੈ ਜਾਣ। ਇਸ ਤੋਂ ਇਲਾਵਾ ਪੁਲਿਸ ਵਿਭਾਗ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਸਕੂਲ ਕੰਪਲੈਸਾਂ ਦੀ ਜਾਂਚ ਕੀਤੀ ਜਾ ਸਕੇ ।

ਦੱਸ ਦੇਈਏ ਕਿ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਲਗਤਾਰ ਜਾਰੀ ਹੈ ਤੇ ਪੁਲਿਸ ਪ੍ਰਸ਼ਾਸਨ ਵਲੋਂ ਇਸਦੇ ਚਲਦਿਆਂ ਆਪਣੀ ਡਿਊਟੀ ਵੀ ਸਮੇਂ ਸਮੇਂ ਸਿਰ ਨਿਭਾਉਣੀ ਜਾਰੀ ਹੈ ।

NO COMMENTS

LEAVE A REPLY

Please enter your comment!
Please enter your name here

Exit mobile version