Home ਪੰਜਾਬ ਲੁਧਿਆਣਾ ‘ਚ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਲੁਧਿਆਣਾ ‘ਚ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

0

ਲੁਧਿਆਣਾ: ਐਂਟੀ ਨਾਰਕੋਟਿਕਸ ਟਾਸਕ ਫੋਰਸ ਯੂਨਿਟ ਨੇ ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਨੂੰ 1 ਕਿਲੋ 453 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਪਰੋਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਐਸ.ਐਚ.ਓ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ 753 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੀ ਪਛਾਣ ਸੰਦੀਪ ਅਤੇ ਮਨਿੰਦਰ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੂਜੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਗੁਰਨੇਕ ਸਿੰਘ ਗਗਨੀ ਵਾਸੀ ਪਿੰਡ ਮਾਜਰੀ ਹੁਸ਼ਿਆਰਪੁਰ ਨੂੰ 700 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਥਾਣੇ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version