Home ਸੰਸਾਰ ਮੋਜ਼ਾਮਬੀਕ ਦੇ ਬੇਰਾ ਬੰਦਰਗਾਹ ਨੇੜੇ ਕਿਸ਼ਤੀ ਪਲਟਣ ਨਾਲ ਤਿੰਨ ਭਾਰਤੀ ਨਾਗਰਿਕਾਂ ਦੀ...

ਮੋਜ਼ਾਮਬੀਕ ਦੇ ਬੇਰਾ ਬੰਦਰਗਾਹ ਨੇੜੇ ਕਿਸ਼ਤੀ ਪਲਟਣ ਨਾਲ ਤਿੰਨ ਭਾਰਤੀ ਨਾਗਰਿਕਾਂ ਦੀ ਮੌਤ , ਪੰਜ ਹੋਰ ਲਾਪਤਾ

0

ਮੋਜ਼ਾਮਬੀਕ: ਮੋਜ਼ਾਮਬੀਕ ਦੇ ਬੇਰਾ ਬੰਦਰਗਾਹ ਨੇੜੇ ਇੱਕ ਲਾਂਚ ਕਿਸ਼ਤੀ ਪਲਟਣ ਨਾਲ ਘੱਟੋ-ਘੱਟ ਤਿੰਨ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ ਪੰਜ ਹੋਰ ਲਾਪਤਾ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਲ ਟੈਂਕਰ ਦੇ ਚਾਲਕ ਦਲ ਦੇ ਮੈਂਬਰਾਂ ਨੂੰ ਕਿਸ਼ਤੀ ਰਾਹੀਂ ਜਹਾਜ਼ ਵਿੱਚ ਲਿਜਾਇਆ ਜਾ ਰਿਹਾ ਸੀ। ਭਾਰਤੀ ਹਾਈ ਕਮਿਸ਼ਨ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸਵੇਰੇ 10:00 ਵਜੇ ਵਾਪਰੀ। ਇਸ ਵਿੱਚ ਕੁੱਲ 14 ਭਾਰਤੀ ਨਾਗਰਿਕ ਸਵਾਰ ਸਨ।

ਘਟਨਾ ਅਤੇ ਬਚਾਅ ਬਾਰੇ ਜਾਣਕਾਰੀ
ਹਾਈ ਕਮਿਸ਼ਨ ਨੇ ਕਿਹਾ ਕਿ ਕਿਸ਼ਤੀ ਪਲਟਣ ਦੇ ਆਲੇ ਦੁਆਲੇ ਦੇ ਹਾਲਾਤ ਹਾਲੇ ਸਪੱਸ਼ਟ ਨਹੀਂ ਹਨ। ਕੁਝ ਭਾਰਤੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਚਾਇਆ ਗਿਆ ਹੈ। ਪੰਜ ਲੋਕਾਂ ਦੇ ਸੁਰੱਖਿਅਤ ਦੱਸੇ ਜਾ ਰਹੇ ਹਨ। ਇੱਕ ਜ਼ਖਮੀ ਵਿਅਕਤੀ ਦਾ ਬੇਈਰਾ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਇੱਕ ਭਾਰਤੀ ਕੌਂਸਲਰ ਅਧਿਕਾਰੀ ਇਸ ਸਮੇਂ ਬੇਈਰਾ ਵਿੱਚ ਹਨ ਅਤੇ ਬਚਾਏ ਗਏ ਭਾਰਤੀ ਨਾਗਰਿਕਾਂ ਨਾਲ ਮੁਲਾਕਾਤ ਕਰ ਰਹੇ ਹਨ।

ਬਚਾਅ ਕਾਰਜ
ਸਥਾਨਕ ਅਧਿਕਾਰੀ, ਸਮੁੰਦਰੀ ਏਜੰਸੀਆਂ ਅਤੇ ਭਾਰਤੀ ਮਿਸ਼ਨ ਇੱਕ ਸਾਂਝਾ ਖੋਜ ਅਤੇ ਬਚਾਅ ਕਾਰਜ ਚਲਾ ਰਹੇ ਹਨ। ਪੰਜ ਲਾਪਤਾ ਭਾਰਤੀਆਂ ਦੀ ਭਾਲ ਜਾਰੀ ਹੈ। ਹਾਈ ਕਮਿਸ਼ਨ ਨੇ ਕਿਹਾ ਹੈ ਕਿ ਉਹ ਪਰਿਵਾਰਕ ਮੈਂਬਰਾਂ ਦੇ ਸੰਪਰਕ ਵਿੱਚ ਹਨ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version