Homeਪੰਜਾਬਫਾਜ਼ਿਕਲਾ 'ਚ 4 ਕਿਲੋ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ

ਫਾਜ਼ਿਕਲਾ ‘ਚ 4 ਕਿਲੋ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ

ਫਾਜ਼ਿਲਕਾ : ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਅਤੇ ਸੀ.ਆਈ.ਏ. ਫਾਜ਼ਿਲਕਾ ਦੀ ਟੀਮ ਨੂੰ ਇਕ ਹੋਰ ਵੱਡੀ ਸਫ਼ਲਤਾ ਮਿਲੀ ਹੈ । ਟੀਮ ਨੇ 4 ਕਿਲੋ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੇ ਦਿਨ , 29 ਸਤੰਬਰ 2026 ਨੂੰ ਏ.ਐੱਸ.ਆਈ. ਰਣਜੀਤ ਸਿੰਘ , ਸੀ.ਆਈ.ਏ. ਫਾਜ਼ਿਲਕਾ ਦੇ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਇੱਕ ਪੁਲਿਸ ਪਾਰਟੀ ਦੇ ਨਾਲ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਲਈ ਥਾਣਾ ਸਦਰ ਜਲਾਲਾਬਾਦ ਦੇ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ।

ਇਸੇ ਦੌਰਾਨ ਜਦੋਂ ਪੁਲਿਸ ਪਾਰਟੀ ਢਾਣੀ ਬਚਨ ਸਿੰਘ ਤੋਂ ਭਾਰਤ-ਪਾਕਿਸਤਾਨ ਸਰਹੱਦ ਨੂੰ ਜਾਂਦੀ ਕੱਚੀ ਸੜਕਦੇ ਟੀ-ਪੁਆਇੰਟ ‘ਤੇ ਪਿੰਡ ਜੱਲ੍ਹਾ ਲੱਖੇ ਦੇ ਹਿਠਾੜ (ਧੁਨਕੀਆਂ) ਤੋਂ ਅੱਗੇ ਪੁੱਜੀ ਤਾਂ ਖੇਤਾਂ ਵਿੱਚ ਮੋਟਰ ਵਾਲੇ ਕਮਰੇ ਕੋਲ ਤਿੰਨ ਵਿਅਕਤੀ ਸ਼ੱਕੀ ਹਾਲਤ ਵਿੱਚ ਘੁੰਮਦੇ ਦੇਖੇ ਗਏ, ਜਿਨ੍ਹਾਂ ਵਿੱਚੋਂ ਇੱਕ ਦੇ ਹੱਥ ਵਿੱਚ ਪਲਾਸਟਿਕ ਦਾ ਥੈਲਾ ਸੀ। ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਨੇ ਕਮਰੇ ਦੀ ਛੱਤ ਹੇਠ ਲੁਕਣ ਦੀ ਕੋਸ਼ਿਸ਼ ਕੀਤੀ।

ਪੁਲਿਸ ਪਾਰਟੀ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਪੁੱਛਗਿੱਛ ਕੀਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸੰਜੀਵ ਸਿੰਘ ਉਰਫ ਸੰਜੂ ਪੁੱਤਰ ਕਰਨੈਲ ਸਿੰਘ, ਧੀਰਜ ਪਾਲ ਉਰਫ ਧੀਰਜ ਪੁੱਤਰ ਦਰਸ਼ਨ ਸਿੰਘ ਅਤੇ ਮਨਦੀਪ ਸਿੰਘ ਉਰਫ ਦੀਪੀ ਪੁੱਤਰ ਹਰਮੇਸ਼ ਸਿੰਘ ਵਾਸੀ ਜੱਲਾ ਲੱਖੇ ਕੇ ਹਿਠਾੜ, ਸਦਰ ਥਾਣਾ ਜਲਾਲਾਬਾਦ ਵਜੋਂ ਹੋਈ ਹੈ। ਇਨ੍ਹਾਂ ਵਿਅਕਤੀਆਂ ਵੱਲੋਂ ਕੋਈ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ’ਤੇ ਪੁਲਿਸ ਪਾਰਟੀ ਨੇ ਲਵਦੀਪ ਸਿੰਘ ਪੀ.ਪੀ.ਐਸ., ਐਸ.ਪੀ ਸਬ ਡਵੀਜ਼ਨ ਜਲਾਲਾਬਾਦ ਨੂੰ ਬੁਲਾ ਕੇ ਉਨ੍ਹਾਂ ਕੋਲ ਮੌਜੂਦ ਬੈਗ ਦੀ ਤਲਾਸ਼ੀ ਲਈ ਜਿਸ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਹੋਈ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਸਮੱਗਲਰਾਂ ਨੇ ਡਰੋਨ ਰਾਹੀਂ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਮੰਗਵਾਈ ਸੀ। ਇਸ ਤੋਂ ਪਹਿਲਾਂ ਇਹ ਤਸਕਰ ਫ਼ਿਰੋਜ਼ਪੁਰ ਦੇ ਪਿੰਡ ਕੁਲਗੜ੍ਹੀ ਦੇ ਇੱਕ ਤਸਕਰ ਰਾਹੀਂ ਨਸ਼ੇ ਦੀ ਤਸਕਰੀ ਕਰਦੇ ਸਨ, ਜਿਸ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਫੜਿਆ ਸੀ ਅਤੇ ਹਾਲ ਹੀ ਵਿੱਚ ਜੇਲ੍ਹ ਵੀ ਗਿਆ ਸੀ। ਜਿਸ ਤੋਂ ਬਾਅਦ ਉਸ ਨੇ ਖੁਦ ਪਾਕਿਸਤਾਨ ਦੇ ਇਕ ਸਮੱਗਲਰ ਨਾਲ ਸੰਪਰਕ ਕੀਤਾ ਅਤੇ ਹੈਰੋਇਨ ਦੀ ਇਹ ਖੇਪ ਮੰਗਵਾਈ, ਜਿਸ ਦੀ ਅੱਗੇ ਸਪਲਾਈ ਕੀਤੀ ਜਾਣੀ ਸੀ। ਮੁਲਜ਼ਮਾਂ ਦੇ ਅੱਗੇ-ਪਿੱਛੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜੇਕਰ ਜਾਂਚ ਦੌਰਾਨ ਕੋਈ ਹੋਰ ਵਿਅਕਤੀ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਵੀ ਕੇਸ ਵਿੱਚ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments