HomePunjabਬਠਿੰਡਾ ਜ਼ਿਲ੍ਹੇ 'ਚ 12 ਮੈਗਾਵਾਟ ਦੀ ਸਮਰੱਥਾ ਵਾਲੇ ਤਿੰਨ ਹੋਰ ਸੂਰਜੀ ਊਰਜਾ...

ਬਠਿੰਡਾ ਜ਼ਿਲ੍ਹੇ ‘ਚ 12 ਮੈਗਾਵਾਟ ਦੀ ਸਮਰੱਥਾ ਵਾਲੇ ਤਿੰਨ ਹੋਰ ਸੂਰਜੀ ਊਰਜਾ ਪਲਾਂਟ ਕੀਤੇ ਜਾਣਗੇ ਸਥਾਪਤ

ਚੰਡੀਗੜ੍ਹ : ਸੂਰਜੀ ਊਰਜਾ ਨੂੰ ਅਪਣਾ ਕੇ ਖੇਤੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵੱਲ ਇੱਕ ਹੋਰ ਠੋਸ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ ਦੀ ਸਮਰੱਥਾ ਵਾਲੇ ਤਿੰਨ ਹੋਰ ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ ਨੇ ਖੇਤੀਬਾੜੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿੱਚ ਹਾਲ ਹੀ ਵਿੱਚ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਲਗਾਇਆ ਹੈ। ਇਸ ਪ੍ਰੋਜੈਕਟ ਤੋਂ ਪੈਦਾ ਹੋਣ ਵਾਲੀ ਬਿਜਲੀ ਪਿੰਡ ਸੇਖੂ ਵਿਖੇ ਸਥਿਤ ਪੀ.ਐਸ.ਪੀ.ਸੀ.ਐਲ. ਨੂੰ ਭੇਜੀ ਜਾਵੇਗੀ। ਇਹ ਪ੍ਰੋਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ।

ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਰੁਪਏ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਵਾਲੇ ਇਹ ਤਿੰਨ ਹੋਰ ਸੂਰਜੀ ਊਰਜਾ ਪ੍ਰਾਜੈਕਟ ਜੂਨ 2025 ਤੱਕ ਚਾਲੂ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿਖੇ ਪੀ.ਐਸ.ਪੀ.ਸੀ.ਐਲ. ਦੇ 66 ਕੇ.ਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ ‘ਤੇ ਲਈ ਗਈ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਖੇਤੀਬਾੜੀ ਅਤੇ ਪੀ.ਐਸ.ਪੀ.ਸੀ.ਐਲ. ਲਈ ਸੂਰਜੀ ਊਰਜਾ ਦੇ ਸੰਕਲਪ ਨੂੰ ਦਰਸਾਉਣਗੇ। ਬਹੁਤ ਘੱਟ ਕੀਮਤ ‘ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ‘ਚ ਮਦਦ ਕਰਨ ਦੇ ਨਾਲ-ਨਾਲ ਇਸ ਨਾਲ ਸੂਬੇ ਦੇ ਲੋਕਾਂ ਨੂੰ ਕਈ ਫਾਇਦੇ ਮਿਲਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਤੋਂ ਲੰਬੇ ਸਮੇਂ ਲਈ ਪੀ.ਪੀ.ਏ. ਪੀ.ਐਸ.ਪੀ.ਸੀ.ਐਲ. ਇਸ ਤਹਿਤ 2.748 ਰੁਪਏ ਪ੍ਰਤੀ ਕਿਲੋਵਾਟ ਘੰਟੇ ਦੀ ਦਰ ਨਾਲ ਬਿਜਲੀ ਸਪਲਾਈ ਕੀਤੀ ਜਾਵੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments