Homeਪੰਜਾਬਤਰਨ ਤਾਰਨ ਜ਼ਿਲ੍ਹੇ 'ਚ ਦਮ ਘੁੱਟਣ ਨਾਲ ਤਿੰਨ ਲੋਕਾਂ ਦੀ ਹੋਈ ਦਰਦਨਾਕ...

ਤਰਨ ਤਾਰਨ ਜ਼ਿਲ੍ਹੇ ‘ਚ ਦਮ ਘੁੱਟਣ ਨਾਲ ਤਿੰਨ ਲੋਕਾਂ ਦੀ ਹੋਈ ਦਰਦਨਾਕ ਮੌਤ

ਤਰਨ ਤਾਰਨ: ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਅਲੀਪੁਰ ਵਿੱਚ ਦਮ ਘੁੱਟਣ ਨਾਲ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਘਰ ਦੇ ਅੰਦਰ ਸੌਂ ਰਿਹਾ ਸੀ ਅਤੇ ਕਮਰੇ ਵਿੱਚ ਇੱਕ ਅੰਗੀਠੀ ਜਲ ਰਹੀ ਸੀ।

ਜਾਣਕਾਰੀ ਅਨੁਸਾਰ ਰਾਤ ਨੂੰ ਠੰਡ ਤੋਂ ਬਚਣ ਲਈ ਘਰ ਵਿੱਚ ਅੰਗੀਠੀ ਜਲਾਈ ਗਈ ਸੀ । ਸੁੱਤੇ ਪਏ ਲੋਕਾਂ ਨੂੰ ਅੰਗੀਠੀ ਵਿੱਚੋਂ ਨਿਕਲਣ ਵਾਲੀ ਜ਼ਹਿਰੀਲੀ ਗੈਸ ਦਾ ਅਹਿਸਾਸ ਨਹੀਂ ਹੋਇਆ, ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਹਾਦਸੇ ਵਿੱਚ ਇੱਕ 10 ਸਾਲਾ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਗੁਰਸਾਹਿਬ ਸਿੰਘ ਦੇ ਪੁੱਤਰ ਅਰਸ਼ਦੀਪ ਸਿੰਘ, ਉਸਦੀ ਪਤਨੀ ਜਸ਼ਨਦੀਪ ਕੌਰ ਅਤੇ 2 ਮਹੀਨੇ ਦੇ ਬੱਚੇ ਗੁਰਬਾਜ਼ ਸਿੰਘ ਵਜੋਂ ਹੋਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments