Homeਪੰਜਾਬਵੱਖ-ਵੱਖ ਥਾਵਾਂ 'ਤੇ ਤਿੰਨ ਨੌਜਵਾਨ ਗ੍ਰਿਫ਼ਤਾਰ , 150 ਗ੍ਰਾਮ ਹੈਰੋਇਨ ਬਰਾਮਦ

ਵੱਖ-ਵੱਖ ਥਾਵਾਂ ‘ਤੇ ਤਿੰਨ ਨੌਜਵਾਨ ਗ੍ਰਿਫ਼ਤਾਰ , 150 ਗ੍ਰਾਮ ਹੈਰੋਇਨ ਬਰਾਮਦ

ਮੋਗਾ : ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 150 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਕ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਪੁਲਿਸ ਅਨੁਸਾਰ 26 ਸਤੰਬਰ 2026 ਨੂੰ ਥਾਣਾ ਮਹਿਣਾ ਦੀ ਪੁਲਿਸ ਪਾਰਟੀ ਨਾਹਾਲ ਸਿੰਘ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਡੀਲਕਸ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਲਿਆ। ਪੁਲਿਸ ਨੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਕਰਨ ਸਿੰਘ ਉਰਫ਼ ਜੱਸੂ ਪੁੱਤਰ ਜਗਰਾਜ ਸਿੰਘ ਵਾਸੀ ਪਿੰਡ ਕਾਲੇਕੇ ਅਤੇ ਜਗਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਰਾਜੇਆਣਾ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਬਰਾਮਦ ਹੈਰੋਇਨ ਸਮੇਤ ਮੋਟਰਸਾਈਕਲ ਨੰਬਰ ਪੀ.ਬੀ.-29-ਟੀ-0924 ਵੀ ਬਰਾਮਦ ਕਰਨ ਦੀ ਸੂਚਨਾ ਦਿੱਤੀ ਹੈ।

ਇਸੇ ਦਿਨ ਥਾਣਾ ਸਿਟੀ ਸਾਊਥ ਮੋਗਾ ਨੇ ਕੱਚਾ ਘੱਲ ਕਲਾਂ ਰੋਡ ‘ਤੇ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਸ਼ਾਮ 4:45 ਵਜੇ ਦੇ ਕਰੀਬ ਗਸ਼ਤ ਦੌਰਾਨ ਉਕਤ ਨੌਜਵਾਨ ਨੂੰ ਸ਼ੱਕੀ ਗਤੀਵਿਧੀ ਦੇ ਆਧਾਰ ‘ਤੇ ਰੋਕਿਆ ਗਿਆ । ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ‘ਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ। ਮੁਲਜ਼ਮ ਦੀ ਪਛਾਣ ਅਭੀ ਸਿੰਘ ਉਰਫ ਅਭੀ ਪੁੱਤਰ ਬਲਦੇਵ ਸਿੰਘ ਵਾਸੀ ਬੁੱਕਣਵਾਲਾ ਰੋਡ ਲਾਹੌਰੀਆ ਮੁਹੱਲਾ ਮੋਗਾ ਵਜੋਂ ਹੋਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments