Home ਪੰਜਾਬ ਜਲੰਧਰ ਦੇ ਮਕਸੂਦਾਂ ਬਾਈਪਾਸ ਹਾਈਵੇਅ ‘ਤੇ ਸਵਿਫਟ ਕਾਰ ਤੇ ਟਰੱਕ ਦੀ ਹੋਈ...

ਜਲੰਧਰ ਦੇ ਮਕਸੂਦਾਂ ਬਾਈਪਾਸ ਹਾਈਵੇਅ ‘ਤੇ ਸਵਿਫਟ ਕਾਰ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਮੌਤ

0

ਜਲੰਧਰ : ਜਲੰਧਰ ਦੇ ਮਕਸੂਦਾਂ ਬਾਈਪਾਸ ਹਾਈਵੇਅ ‘ਤੇ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਸਵਿਫਟ ਕਾਰ ਟਰੱਕ ਨਾਲ ਟਕਰਾਉਣ ਤੋਂ ਬਾਅਦ ਕੰਟਰੋਲ ਗੁਆ ਬੈਠੀ ਅਤੇ ਡਿਵਾਈਡਰ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਜਾਣਕਾਰੀ ਦੇ ਅਨੁਸਾਰ, ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਹਾਈਵੇਅ ‘ਤੇ ਜਾ ਰਹੀ ਸੀ। ਇਸ ਦੌਰਾਨ ਕਾਰ ਦੀ ਟਰੱਕ ਦੇ ਨਾਲ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ ਅਤੇ ਉਸ ਵਿੱਚ ਸਵਾਰ 3 ਨੌਜ਼ਵਾਨਾਂ ਨੇ ਦਮ ਤੋੜ ਦਿੱਤਾ।

ਹਾਦਸੇ ਤੋਂ ਬਾਅਦ, ਟਰੱਕ ਡਰਾਈਵਰ ਟਰੱਕ ਨੂੰ ਹਾਈਵੇਅ ਦੇ ਵਿਚਕਾਰ ਛੱਡ ਕੇ ਮੌਕੇ ਤੋਂ ਭੱਜ ਗਿਆ। ਘਟਨਾ ਦੇ ਕਾਰਨ ਹਾਈਵੇਅ ‘ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਮੌਕੇ ’ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਅਤੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਫਰਾਰ ਟਰੱਕ ਡਰਾਈਵਰ ਦੀ ਵੀ ਭਾਲ ਕਰ ਰਹੀ ਹੈ। ਹਾਦਸੇ ਕਾਰਨ ਹਾਈਵੇਅ ‘ਤੇ ਕਾਫ਼ੀ ਦੇਰ ਤੱਕ ਹਫੜਾ-ਦਫੜੀ ਦਾ ਮਾਹੌਲ ਬਣਾਇਆ ਰਿਹਾ।

NO COMMENTS

LEAVE A REPLY

Please enter your comment!
Please enter your name here

Exit mobile version