ਪੰਜਾਬ : ਪੰਜਾਬ ਵਿੱਚ ਮੌਸਮ ਕਈ ਦਿਨਾਂ ਤੋਂ ਬਦਲਿਆ ਹੋਇਆ ਹੈ । ਮੌਸਮ ਵਿਭਾਗ ਨੇ ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ । ਇਸ ਦੇ ਨਾਲ ਹੀ 14 ਜ਼ਿਲ੍ਹਿਆਂ ‘ਚ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸ.ਏ.ਐਸ. ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।
ਕਿੰਨਾ ਰਿਹਾ ਤਾਪਮਾਨ?
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 6.4 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 36.7 ਡਿਗਰੀ ਰਿਹਾ। ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 31.7 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 31.9 ਡਿਗਰੀ, ਲੁਧਿਆਣਾ ਦਾ 31.8 ਡਿਗਰੀ, ਪਟਿਆਲਾ ਦਾ 32.0 ਡਿਗਰੀ, ਪਠਾਨਕੋਟ ਦਾ 31.6 ਡਿਗਰੀ, ਬਠਿੰਡਾ ਦਾ 33.5 ਡਿਗਰੀ, ਫਰੀਦਕੋਟ ਦਾ 34.0 ਡਿਗਰੀ, ਗੁਰਦਾਸਪੁਰ ਦਾ 31.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.4 ਡਿਗਰੀ, ਫਰੀਦਕੋਟ ਦਾ 36.3 ਡਿਗਰੀ, ਫਿਰੋਜ਼ਪੁਰ ਦਾ 32.9 ਡਿਗਰੀ, ਹੁਸ਼ਿਆਰਪੁਰ ਦਾ 31.7 ਡਿਗਰੀ, ਮੁਹਾਲੀ ਦਾ 31.2 ਡਿਗਰੀ, ਪਠਾਨਕੋਟ ਦਾ 31.7 ਡਿਗਰੀ, ਰੋਪੜ ਦਾ 32.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 31.2 ਡਿਗਰੀ, ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 33.2 ਡਿਗਰੀ ਦਰਜ ਕੀਤਾ ਗਿਆ।











