Home ਰਾਜਸਥਾਨ ਰਾਜਸਥਾਨ ਦੇ ਕਈ ਜ਼ਿਲ੍ਹਿਆਂ ’ਚ ਗਰਜ, ਬਿਜਲੀ ਤੇ ਮੀਂਹ ਪੈਣ ਦੀ ਸੰਭਾਵਨਾ,...

ਰਾਜਸਥਾਨ ਦੇ ਕਈ ਜ਼ਿਲ੍ਹਿਆਂ ’ਚ ਗਰਜ, ਬਿਜਲੀ ਤੇ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ

0

ਜੈਪੁਰ  : ਰਾਜਸਥਾਨ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਭਾਰਤੀ ਮੌਸਮ ਵਿਭਾਗ ਨੇ  ਜੈਪੁਰ ਨੇ 18 ਫਰਵਰੀ ਨੂੰ ਤੁਰੰਤ ਚੇਤਾਵਨੀ ਜਾਰੀ ਕਰਦੇ ਹੋਏ  ਕਈ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਅਗਲੇ ਕੁਝ ਘੰਟਿਆਂ ਲਈ ਔਰੇਂਜ ਅਤੇ ਯੈਲੋ ਅਲਰਟ ਲਾਗੂ ਕੀਤਾ ਹੈ।

ਜੈਪੁਰ, ਅਲਵਰ ਅਤੇ ਦੌਸਾ ਦੇ ਆਲੇ ਦੁਆਲੇ ਦੇ ਜ਼ਿਲ੍ਹਿਆਂ ਲਈ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਚੇਤਾਵਨੀ ਦੁਪਹਿਰ 2:30 ਵਜੇ ਜਾਰੀ ਕੀਤੀ ਗਈ ਸੀ। ਇਸ ਚੇਤਾਵਨੀ ਦੇ ਅਨੁਸਾਰ, ਅਗਲੇ ਤਿੰਨ ਘੰਟਿਆਂ ਤੱਕ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

ਔਰੇਂਜ ਅਲਰਟ ਦੇ ਤਹਿਤ, ਜੈਪੁਰ, ਜੈਪੁਰ ਸ਼ਹਿਰ, ਅਲਵਰ ਅਤੇ ਦੌਸਾ ਜ਼ਿਲ੍ਹਿਆਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਗੜੇਮਾਰੀ ਵੀ ਸੰਭਵ ਹੈ। ਇਸ ਦੌਰਾਨ ਯੈਲੋ ਅਲਰਟ ਵਾਲੇ ਜ਼ਿਲ੍ਹਿਆਂ ਵਿੱਚ, ਗਰਜ ਦੇ ਨਾਲ ਹਲਕੇ ਮੀਂਹ ਅਤੇ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਖੁੱਲ੍ਹੇ ਖੇਤਾਂ ਅਤੇ ਦਰੱਖਤਾਂ ਦੇ ਹੇਠਾਂ ਖੜ੍ਹੇ ਹੋਣ ਤੋਂ ਬਚਣ ਦੀ ਸਲਾਹ ਦਿੱਤੀ ਹੈ ਬਿਜਲੀ ਡਿੱਗਣ ਦੌਰਾਨ ਸੁਰੱਖਿਅਤ ਸਥਾਨਾਂ ਉੱਤੇ ਸ਼ਰਨ ਲੈਣ ਅਤੇ ਇਲੈਕਟ੍ਰਾਨਿਕ ਯੰਤਰ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਕਿਸਾਨਾਂ ਨੂੰ ਵੀ ਫਸਲਾਂ ਦੀ ਸੁਰੱਖਿਆ ਲਈ ਉਪਾਅ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਅਗਲੇ ਕੁਝ ਘੰਟਿਆਂ ਤੱਕ ਮੌਸਮ ਵਿੱਚ ਬਦਲਾਅ ਜਾਰੀ ਰਹਿਣ ਦੀ ਸੰਭਾਵਨਾ ਹੈ, ਇਸ ਲਈ ਨਾਗਰਿਕਾਂ ਨੂੰ ਨਿਯਮਿਤ ਤੌਰ ‘ਤੇ ਅਪਡੇਟਸ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version