Home ਹਰਿਆਣਾ ਹਰਿਆਣਾ ਦੇ 10 ਜ਼ਿਲ੍ਹਿਆਂ ’ਚ ਗਰਜ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦੀ...

ਹਰਿਆਣਾ ਦੇ 10 ਜ਼ਿਲ੍ਹਿਆਂ ’ਚ ਗਰਜ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

0

ਹਰਿਆਣਾ : ਹਰਿਆਣਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ। ਰਾਜਸਥਾਨ ਤੋਂ ਆ ਰਹੀਆਂ ਦੱਖਣ-ਪੱਛਮੀ ਹਵਾਵਾਂ ਦੇ ਪ੍ਰਭਾਵ ਕਾਰਨ, ਰਾਜ ਦੇ ਕਈ ਹਿੱਸਿਆਂ ਵਿੱਚ ਗਰਜ, ਧੂੜ ਭਰੀ ਹਨੇਰੀ ਅਤੇ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਵੀ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਅਨੁਸਾਰ, ਕੈਥਲ, ਕਰਨਾਲ, ਕੁਰੂਕਸ਼ੇਤਰ, ਅੰਬਾਲਾ, ਯਮੁਨਾਨਗਰ, ਪੰਚਕੂਲਾ, ਮਹਿੰਦਰਗੜ੍ਹ, ਰੇਵਾੜੀ, ਪਲਵਲ ਅਤੇ ਨੂਹ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿੱਚ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਨਾਲ ਹੀ ਗਰਜ ਅਤੇ ਬਿਜਲੀ ਦੇ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਕਈ ਜ਼ਿਲ੍ਹਿਆਂ ਵਿੱਚ ਪਿਆ ਮੀਂਹ

ਸ਼ਨੀਵਾਰ ਨੂੰ ਰਾਜ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ। ਪੰਚਕੂਲਾ, ਫਤਿਹਾਬਾਦ, ਕਰਨਾਲ, ਪਾਣੀਪਤ, ਹਿਸਾਰ, ਹਾਂਸੀ, ਜੀਂਦ, ਸੋਨੀਪਤ, ਸਿਰਸਾ ਅਤੇ ਫਰੀਦਾਬਾਦ ਜ਼ਿਲ੍ਹਿਆਂ ਵਿੱਚ ਗਰਜ ਦੇ ਨਾਲ ਮੀਂਹ ਦਰਜ ਕੀਤਾ ਗਿਆ। ਮੀਂਹ ਅਤੇ ਤੇਜ਼ ਹਵਾਵਾਂ ਦੇ ਕਾਰਨ ਲੋਕਾਂ ਨੂੰ ਗਰਮੀਂ ਤੋਂ ਕੁਝ ਰਾਹਤ ਮਿਲੀ, ਹਾਲਾਕਿ ਕਈ ਸਥਾਨਾਂ ਤੇ ਜਨਜੀਵਨ ਵੀ ਪ੍ਰਭਾਵਿਤ ਹੋਇਆ।

ਇਸ ਦੌਰਾਨ ਮਹੇਂਦਰਗੜ੍ਹ ਜ਼ਿਲ੍ਹੇ ਦੇ ਨਾਰਨੌਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਧੂੜ ਭਰੀਆਂ ਹਵਾਵਾਂ ਨੇ ਦ੍ਰਿਸ਼ਟੀ ਨੂੰ ਪ੍ਰਭਾਵਿਤ ਕੀਤਾ। ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਾਲ ਮਾਨਸੂਨ ਹਰਿਆਣਾ ਵਿੱਚ ਆਮ ਨਾਲੋਂ ਥੋੜ੍ਹੀ ਦੇਰ ਨਾਲ ਆ ਸਕਦਾ ਹੈ। ਸੂਬੇ ਦੇ ਲੋਕਾਂ ਨੂੰ ਮਾਨਸੂਨ ਦੇ ਆਉਣ ਲਈ ਇੱਕ ਮਹੀਨੇ ਤੋਂ ਵੱਧ ਸਮਾਂ ਇੰਤਜ਼ਾਰ ਕਰਨਾ ਪੈ ਸਕਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version