Home ਪੰਜਾਬ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦੀ...

ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ

0

ਚੰਡੀਗੜ੍ਹ: ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਦਾ ਮਿਜ਼ਾਜ਼ ਬਦਲ ਗਿਆ ਹੈ। ਹਾਲ ਹੀ ਦੇ ਦਿਨਾਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ। ਭਾਰਤ ਦੇ ਮੌਸਮ ਵਿਭਾਗ ਨੇ ਅੱਜ , ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ ਕਰਦੇ ਹੋਏ ਗਰਜ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਹੈ।

ਮੌਸਮ ਵਿਭਾਗ ਅਨੁਸਾਰ ਬੁਢਲਾਡਾ, ਲਹਿਰਾ, ਮੂਨਕ, ਪਤਾਰਾ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਗੁਰਦਾਸਪੁਰ ਅਤੇ ਪਠਾਨਕੋਟ ਦੇ ਕੁਝ ਇਲਾਕਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਗਰਜ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਨਾਮ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਫ਼ਰੀਦਕੋਟ, ਫ਼ਿਰੋਜ਼ਪੁਰ, ਜ਼ੀਰਾ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਬਾਬਾ ਬਕਾਲਾ, ਅੰਮ੍ਰਿਤਸਰ-1, ਅੰਮ੍ਰਿਤਸਰ-2, ਮੁਕੇਰੀਆਂ ਅਤੇ ਧਾਰ ਕਲਾਂ ਦੇ ਕੁਝ ਇਲਾਕਿਆਂ ‘ਚ 30 ਤੋਂ 40 ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ ।

19 ਜੂਨ ਤੱਕ ਮੌਸਮ ਰਹੇਗਾ ਸਰਗਰਮ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ 15 ਤੋਂ 18 ਜੂਨ ਤੱਕ ਸੂਬੇ ਵਿੱਚ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। 19 ਜੂਨ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 20 ਅਤੇ 21 ਜੂਨ ਨੂੰ ਵੀ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਹੌਲੀ-ਹੌਲੀ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ‘ਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ।

NO COMMENTS

LEAVE A REPLY

Please enter your comment!
Please enter your name here

Exit mobile version