Homeਪੰਜਾਬਪੰਜਾਬ 'ਚ ਪਟਾਕੇ ਚਲਾਉਣ ਦਾ ਸਮਾਂ ਹੋਇਆ ਨਿਰਧਾਰਿਤ

ਪੰਜਾਬ ‘ਚ ਪਟਾਕੇ ਚਲਾਉਣ ਦਾ ਸਮਾਂ ਹੋਇਆ ਨਿਰਧਾਰਿਤ

ਮੋਗਾ : ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੀਆਂ ਹਦਾਇਤਾਂ ਅਤੇ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ, ਮੋਗਾ ਨੇ ਭਾਰਤੀ ਸਿਵਲ ਡਿਫੈਂਸ ਕੋਡ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਹੈ ।

ਨਿਰਧਾਰਿਤ ਮਿਤੀ ਅਤੇ ਸਮੇਂ ਦੌਰਾਨ ਸਿਰਫ਼ ਹਰੇ ਪਟਾਕੇ ਹੀ ਫੂਕਣ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਅਤੇ ਗਰੀਨ ਪਟਾਕਿਆਂ ਤੋਂ ਇਲਾਵਾ ਹੋਰ ਪਟਾਕੇ ਚਲਾਉਣ ‘ਤੇ ਪੂਰਨ ਪਾਬੰਦੀ ਹੋਵੇਗੀ। ਜਾਰੀ ਹੁਕਮਾਂ ਅਨੁਸਾਰ ਦੀਵਾਲੀ, ਗੁਰੂਪੁਰਵਾ, ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ‘ਤੇ ਪਟਾਕੇ ਚਲਾਉਣ ਲਈ ਨਿਰਧਾਰਤ ਸਮੇਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਇਨ੍ਹਾਂ ਹੁਕਮਾਂ ਦਾ ਉਦੇਸ਼ ਤਿਉਹਾਰਾਂ ਦੌਰਾਨ ਵਾਤਾਵਰਨ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਆਮ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਹੁਕਮਾਂ ਅਨੁਸਾਰ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਮਨਲਿਖਤ ਹੈ: 8 ਨਵੰਬਰ, 2026 ਨੂੰ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ। ਗੁਰੂ ਪਰਵ: 24 ਨਵੰਬਰ 2026 ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ। ਕ੍ਰਿਸਮਸ: 25 ਦਸੰਬਰ 2026 ਨੂੰ 11:55 ਵਜੇ ਤੋਂ 26 ਦਸੰਬਰ 2026 ਨੂੰ 12:30 ਵਜੇ ਤੱਕ। ਨਵਾਂ ਸਾਲ: 31 ਦਸੰਬਰ 2026 ਨੂੰ ਦੁਪਹਿਰ 11:55 ਵਜੇ ਤੋਂ 1 ਜਨਵਰੀ 2027 ਨੂੰ 12:30 ਵਜੇ ਤੱਕ।

ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਨੂੰ ਸ਼ਾਂਤਮਈ ਅਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ ਅਤੇ ਪਟਾਕੇ ਚਲਾਉਣ ਸਮੇਂ ਨਿਰਧਾਰਿਤ ਸਮੇਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments