Homeਪੰਜਾਬਤਲਵਾੜਾ ਦੇ ਪਿੰਡ ਲੱਬੜ ਨੇੜੇ ਟਿੱਪਰ ਟਰੱਕ ਨੇ ਸਕੂਟਰੀ ਨੂੰ ਮਾਰੀ ਜ਼ਬਰਦਸਤ...

ਤਲਵਾੜਾ ਦੇ ਪਿੰਡ ਲੱਬੜ ਨੇੜੇ ਟਿੱਪਰ ਟਰੱਕ ਨੇ ਸਕੂਟਰੀ ਨੂੰ ਮਾਰੀ ਜ਼ਬਰਦਸਤ ਟੱਕਰ, 2 ਔਰਤਾਂ ਦੀ ਹੋਈ ਮੌਤ

ਤਲਵਾੜਾ : ਤਲਵਾੜਾ ਪੁਲਿਸ ਸਟੇਸ਼ਨ ਅਧੀਨ ਆਉਂਦੇ ਪਿੰਡ ਲੱਬੜ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਸਕੂਟਰੀ ਸਵਾਰ ਦੋ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟਿੱਪਰ ਟਰੱਕ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਟਿੱਪਰ ਕਮਾਹੀ ਦੇਵੀ ਵਾਲੇ ਪਾਸੇ ਤੋਂ ਚਮੁਹੀ ਵੱਲ ਜਾ ਰਿਹਾ ਸੀ। ਜਦੋਂ ਇਹ ਟਿੱਪਰ ਪਿੰਡ ਲੱਬੜ ਨੇੜੇ ਪਹੁੰਚਿਆ ਤਾਂ ਅੱਗੇ ਜਾ ਰਹੇ ਸਕੂਟਰੀ ਉਸ ਦੀ ਚਪੇਟ ਵਿੱਚ ਆ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਸਵਾਰ ਦੋਵੇਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕਾਮਨੀ ਅਕਸ਼ੈ ਦੀ ਪਤਨੀ ਅਤੇ ਰੰਜਨਾ ਪਤਨੀ ਅਮਰੀਕ ਸਿੰਘ ਨਿਵਾਸੀ ਪਿੰਡ ਨਿਚਲੀ ਪੁਹਾਰੀ ਵਜੋਂ ਜਾਣਿਆ ਜਾਂਦਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਤਲਵਾੜਾ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ, ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments