Home ਦੇਸ਼ ਮਮਤਾ ਬੈਨਰਜੀ ਦੀ ਜਨ ਸਭਾ ‘ਚ ਸ਼ਾਮਲ ਹੋਣ ਜਾ ਰਹੇ ਟੀ.ਐੱਮ.ਸੀ. ਵਿਧਾਇਕ...

ਮਮਤਾ ਬੈਨਰਜੀ ਦੀ ਜਨ ਸਭਾ ‘ਚ ਸ਼ਾਮਲ ਹੋਣ ਜਾ ਰਹੇ ਟੀ.ਐੱਮ.ਸੀ. ਵਿਧਾਇਕ ਦੀ ਕਾਰ ‘ਤੇ ਹੋਇਆ ਹਮਲਾ

0

ਪੱਛਮੀ ਬੰਗਾਲ : ਸ਼੍ਰੀਰਾਮਪੁਰ ‘ਚ ਮਮਤਾ ਬੈਨਰਜੀ ਦੀ ਜਨ ਸਭਾ ‘ਚ ਸ਼ਾਮਲ ਹੋਣ ਜਾ ਰਹੇ ਟੀ.ਐੱਮ.ਸੀ. ਵਿਧਾਇਕ ਕੁਨਾਲ ਘੋਸ਼ ਦੀ ਕਾਰ ‘ਤੇ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਹਮਲਾ ਕਰਨ ਅਤੇ ਕਾਰ ਨੂੰ ਘੇਰਨ ਵਾਲੇ ਲੋਕ ਕੌਣ ਸਨ, ਇਸ ਬਾਰੇ ਹਾਲੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਲੋਕ ਇਕੱਠੇ ਹੋ ਕੇ ਉਨ੍ਹਾਂ ਦੀ ਕਾਰ ਅੱਗੇ ਆ ਗਏ ਅਤੇ ਉਨ੍ਹਾਂ ਨੂੰ ਘੇਰ ਲਿਆ ਅਤੇ ਕਾਲੇ ਝੰਡੇ ਦਿਖਾਏ। ਵਿਰੋਧ ਕਰ ਰਹੇ ਲੋਕਾਂ ਨੇ ਘੋਸ਼ ਦੀ ਕਾਰ ‘ਤੇ ਅੰਡੇ ਵੀ ਸੁੱਟੇ।

ਇਸ ਦੌਰਾਨ ਕਾਰ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਕੁਨਾਲ ਘੋਸ਼ ਨੇ ਦੋਸ਼ ਲਗਾਇਆ ਕਿ ਪ੍ਰਦਰਸ਼ਨਕਾਰੀਆਂ ਨੇ ਰਸਤੇ ‘ਚ ਉਨ੍ਹਾਂ ਦੀ ਕਾਰ ਨੂੰ ਰੋਕ ਕੇ ਹੰਗਾਮਾ ਕੀਤਾ। ਘੋਸ਼ ਅਨੁਸਾਰ ਭੀੜ ਵੱਲੋਂ ਉਨ੍ਹਾਂ ਦੀ ਕਾਰ ‘ਤੇ ਪੱਥਰ ਅਤੇ ਅੰਡੇ ਸੁੱਟੇ ਗਏ, ਜਿਸ ਕਾਰਨ ਕਾਰ ਦੀ ਪਿਛਲੀ ਵਿੰਡਸ਼ੀਲਡ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਇਹ ਵੀ ਕਿਹਾ ਕਿ ਸੜਕ ’ਤੇ ਧਰਨੇ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਇਸ ਦੌਰਾਨ ਉਨ੍ਹਾਂ ਨੂੰ ਮੌਕੇ ’ਤੇ ਪੁਲਿਸ ਦੀ ਮੌਜੂਦਗੀ ਨਜ਼ਰ ਨਹੀਂ ਆਈ।

ਘੋਸ਼ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ ਕੋਲਕਾਤਾ ਲਈ ਰਵਾਨਾ ਹੋ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹਿਰ ਪਹੁੰਚ ਕੇ ਉਹ ਲਾਲ ਬਾਜ਼ਾਰ ਜਾਂ ਭਵਾਨੀ ਭਵਨ ਜਾ ਕੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਉਣਗੇ। ਉਨ੍ਹਾਂ ਨੇ ਇਸ ਸਾਰੀ ਘਟਨਾ ਨੂੰ ਲੈ ਕੇ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ।

ਹਮਲੇ ਨੂੰ ਲੈ ਕੇ ਆਹਮੋ-ਸਾਹਮਣੇ ਟੀ.ਐਮ.ਸੀ. ਅਤੇ ਭਾਜਪਾ
ਇਸ ਘਟਨਾ ਤੋਂ ਬਾਅਦ ਇਸ ਨੂੰ ਲੈ ਕੇ ਟੀ.ਐਮ.ਸੀ. ਅਤੇ ਬੀ.ਜੇ.ਪੀ. ਵਿਚਾਲੇ ਇਲਜ਼ਾਮਾਂ ਅਤੇ ਜਵਾਬੀ ਦੋਸ਼ ਸ਼ੁਰੂ ਹੋ ਗਏ। ਟੀ.ਐਮ.ਸੀ. ਆਗੂ ਅਸਿਤ ਮਜੂਮਦਾਰ ਨੇ ਦੋਸ਼ ਲਾਇਆ ਕਿ ਇਸ ਘਟਨਾ ਵਿੱਚ ਭਾਜਪਾ ਵਰਕਰਾਂ ਦੀ ਭੂਮਿਕਾ ਹੋ ਸਕਦੀ ਹੈ। ਉਨ੍ਹਾਂ ਨੇ ਇਸ ਨੂੰ ਆਮ ਲੋਕਾਂ ਦਾ ਆਪੋ-ਆਪਣਾ ਰੋਸ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਨੂੰ ਕਥਿਤ ਤੌਰ ‘ਤੇ ਪਹਿਲਾਂ ਤੋਂ ਯੋਜਨਾਬੱਧ ਹਮਲਾ ਕਰਾਰ ਦਿੱਤਾ।

NO COMMENTS

LEAVE A REPLY

Please enter your comment!
Please enter your name here

Exit mobile version