HomePunjabਮਿਸ਼ਨ ਰੋਜ਼ਗਾਰ ਤਹਿਤ ਅੱਜ CM ਮਾਨ ਨੇ 520 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ...

ਮਿਸ਼ਨ ਰੋਜ਼ਗਾਰ ਤਹਿਤ ਅੱਜ CM ਮਾਨ ਨੇ 520 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਵੱਲੋਂ ਅੱਜ ਚੰਡੀਗੜ੍ਹ ਵਿੱਚ ਮਿਸ਼ਨ ਰੋਜ਼ਗਾਰ (Mission Rozgar) ਤਹਿਤ ਨਿਯੁਕਤੀ ਪੱਤਰ ਸੌਂਪਣ ਲਈ ਸਮਾਗਮ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਹਿਕਾਰਤਾ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 520 ਕਲਰਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਨਿਯੁਕਤੀ ਪੱਤਰ ਸੌਂਪੇ। ਇਹ ਸਮਾਗਮ ਅੱਜ ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਕਰਵਾਇਆ ਗਿਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ 520 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਕਈ ਵਿਭਾਗਾਂ ਵਿੱਚ ਨੌਜਵਾਨਾਂ ਦੀਆਂ ਨਵੀਆਂ ਨਿਯੁਕਤੀਆਂ ਕਰਕੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਇਸੇ ਤਰ੍ਹਾਂ ਅੱਜ ਇਸ ਸਮਾਗਮ ਵਿੱਚ ਮੁੱਖ ਮੰਤਰੀ ਮਾਨ ਨੇ ਸਹਿਕਾਰਤਾ ਵਿਭਾਗ ਵਿੱਚ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

 

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments