ਲੁਧਿਆਣਾ : ਸਿੱਖਿਆ ਵਿਭਾਗ ਭਲਕੇ, 5 ਅਕਤੂਬਰ ਨੂੰ ਵਿਸ਼ਵ ਅਧਿਆਪਕ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਨੂੰ ਸਟੇਟ ਟੀਚਰਜ਼ ਐਵਾਰਡ 2025 ਨਾਲ ਸਨਮਾਨਿਤ ਕਰੇਗਾ। ਇਹ ਸਮਾਰੋਹ ਪਹਿਲਾਂ 5 ਸਤੰਬਰ ਨੂੰ ਹੋਣਾ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਸਨਮਾਨਿਤ ਕੀਤੇ ਜਾਣ ਵਾਲੇ ਅਧਿਆਪਕਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
