HomePunjabਭਲਕੇ ਅਕਾਲੀ ਦਲ ਦਾ ਵਫਦ ਜੇਲ੍ਹ 'ਚ ਬੰਦ ਭਾਈ ਰਾਜੋਆਣਾ ਨਾਲ ਕਰੇਗਾ...

ਭਲਕੇ ਅਕਾਲੀ ਦਲ ਦਾ ਵਫਦ ਜੇਲ੍ਹ ‘ਚ ਬੰਦ ਭਾਈ ਰਾਜੋਆਣਾ ਨਾਲ ਕਰੇਗਾ ਮੁਲਾਕਾਤ

ਪਟਿਆਲਾ (ਅਮਰਜੀਤ ਸਿੰਘ) – ਪਟਿਆਲਾ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਨਾਲ ਮੁਲਾਕਾਤ ਲਈ ਸ਼੍ਰੋਮਣੀ ਅਕਾਲੀ ਦਲ ਨੇ ADGP ਜੇਲ੍ਹਾਂ ਪੰਜਾਬ ਕੋਲੋਂ ਦੋ ਮੈਂਬਰੀ ਵਫਦ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਲਈ 5 ਦਸੰਬਰ ਤੋਂ ਪਹਿਲਾਂ ਪਹਿਲਾਂ ਮੁਲਾਕਾਤ ਲਈ ਸਮਾਂ ਮੰਗਿਆ ਸੀ। ADGP ਜੇਲ੍ਹਾਂ ਵੱਲੋਂ ਦਿੱਤੀ ਮਨਜ਼ੂਰੀ ਮੁਤਾਬਕ ਅਕਾਲੀ ਦਲ ਦਾ ਵਫਦ 4 ਦਸੰਬਰ ਸੋਮਵਾਰ ਨੂੰ ਜੇਲ੍ਹ ਅੰਦਰ ਭਾਈ ਰਾਜੋਆਣਾ ਨਾਲ ਮੁਲਾਕਾਤ ਕਰੇਗਾ।

ਮੁਲਾਕਾਤ ਦੌਰਾਨ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਅਪੀਲ ਸੰਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੋਈ ਫ਼ੈਸਲਾ ਨਾ ਲਏ ਜਾਣ ਕਰਕੇ ਪੈਦਾ ਹੋਏ ਹਾਲਾਤਾਂ ਅਤੇ ਇਸ ਸੰਬੰਧੀ ਅਕਾਲੀ ਦਲ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਉਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਭਾਈ ਰਾਜੋਆਣਾ ਦੀਆਂ ਕੌਮ ਪ੍ਰਤੀ ਕੀਤੀਆਂ ਸੇਵਾਵਾਂ ਅਤੇ ਉਹਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਉਨਾਂ ਨੂੰ ਅਪੀਲ ਕੀਤੀ ਕਿ ਉਹ ਭੁੱਖ ਹੜਤਾਲ ਵਰਗਾ ਕਦਮ ਨਾਂ ਚੁੱਕਣ।

ਅਕਾਲੀ ਦਲ ਨੇ ਇਹ ਵੀ ਕਿਹਾ ਕਿ ਭਾਈ ਰਾਜੋਆਣਾ ਦਾ ਕੇਸ ਫ਼ਾਂਸੀ ਦੀ ਸਜ਼ਾ ਹੋਣ ਕਰਕੇ ਬਾਕੀ ਸਾਰੇ ਬੰਦੀ ਸਿੰਘਾਂ ਤੋਂ ਬਿਲਕੁੱਲ ਵੱਖਰਾ ਹੈ। ਅਕਤੂਬਰ 2019 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਗੁਰਪੁਰਬ ਮੌਕੇ ਅਕਾਲੀ ਦਲ ਦੇ ਅੰਦਰੂਨੀ ਤੋਰ ‘ਤੇ ਕੀਤੇ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਅੱਠ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਛੇਤੀ ਲਾਗੂ ਕਰਾਉਣ ਲਈ ਆਪਣਾ ਹਰ ਸੰਭਵ ਯਤਨ ਕਰੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments