ਲੁਧਿਆਣਾ: ਸ਼ਹਿਰ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਕਈ ਇਲਾਕਿਆਂ ਵਿੱਚ ਟ੍ਰੈਫਿਕ ਜਾਮ ਦੇਖਣ ਨੂੰ ਮਿਲ ਰਿਹਾ ਹੈ। ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਕਾਰਨ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਲੰਮਾ ਜਾਮ ਹੈ।
ਪੰਜਾਬ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਨੇ ਬਹੁਤ ਤਬਾਹੀ ਮਚਾਈ ਹੈ। ਲੁਧਿਆਣਾ ਵਿੱਚ ਮੀਂਹ ਕਾਰਨ ਸ਼ਹਿਰ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਇਸ ਦੌਰਾਨ ਕਈ ਇਲਾਕਿਆਂ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਮੀਂਹ ਦਾ ਪਾਣੀ ਦਾਖਲ ਹੋ ਗਿਆ ਹੈ।











