Home ਹਰਿਆਣਾ ਖਾਟੂ ਸ਼ਿਆਮ ਮੰਦਰ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ...

ਖਾਟੂ ਸ਼ਿਆਮ ਮੰਦਰ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਦਰਦਨਾਕ , 6 ਦੀ ਮੌਤ , 15 ਤੋ ਵੱਧ ਲੋਕ ਜ਼ਖਮੀ

0

ਪਲਵਲ: ਹਰਿਆਣਾ ਦੇ ਕੁੰਡਲੀ-ਮਾਨਸਰ-ਪਲਵਲ ਐਕਸਪ੍ਰੈੱਸ ਵੇਅ ‘ਤੇ ਇਕ ਬਹੁਤ ਹੀ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਸਾਹਮਣੇ ਆਇਆ ਹੈ। ਰਾਜਸਥਾਨ ਦੇ ਖਾਟੂ ਸ਼ਿਆਮ ਮੰਦਰ ਦੇ ਦਰਸ਼ਨ ਕਰਕੇ ਉੱਤਰ ਪ੍ਰਦੇਸ਼ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਪਿੱਛੇ ਤੋਂ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਦਰਦਨਾਕ ਹਾਦਸੇ ‘ਚ 6 ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ।

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪਿਕਅੱਪ ਅਤੇ ਟਰੱਕ ਦੋਵੇਂ ਵਾਹਨ ਤਬਾਹ ਹੋ ਗਏ। ਟੱਕਰ ਤੋਂ ਬਾਅਦ ਐਕਸਪ੍ਰੈਸ ਵੇਅ ‘ਤੇ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਐਨ.ਐਚ.ਏ.ਆਈ. ਰਾਹਤ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਨੁਕਸਾਨੇ ਗਏ ਵਾਹਨ ‘ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਸਾਰੇ ਪੀੜਤ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ, ਜੋ ਰਾਜਸਥਾਨ ਵਿੱਚ ਖਾਟੂ ਸ਼ਿਆਮ ਜੀ ਦੇ ਦਰਸ਼ਨ ਕਰਕੇ ਆਪਣੇ ਘਰਾਂ ਨੂੰ ਪਰਤ ਰਹੇ ਸਨ।

ਜਾਣਕਾਰੀ ਅਨੁਸਾਰ ਐਕਸਪ੍ਰੈਸ ਵੇਅ ਦੇ ਕਿਨਾਰੇ ਖੜ੍ਹੇ ਟਰੱਕ ਦਾ ਅੰਦਾਜ਼ਾ ਨਾ ਲੱਗ ਪਾਉਣ ਜਾਂ ਅਚਾਨਕ ਅਸੰਤੁਲਨ ਵਿਗੜਨ ਕਾਰਨ ਪਿਕਅੱਪ ਸਿੱਧੇ ਉਸ ਵਿੱਚ ਜਾ ਘੁਸੀ । ਹਾਦਸੇ ‘ਚ ਜ਼ਖਮੀ ਹੋਏ 15 ਲੋਕਾਂ ਨੂੰ ਤੁਰੰਤ ਨੇੜੇ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version