Homeਦੇਸ਼ਛੱਤੀਸਗੜ੍ਹ 'ਚ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਤ

ਛੱਤੀਸਗੜ੍ਹ ‘ਚ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਤ

ਬੀਜਾਪੁਰ: ਛੱਤੀਸਗੜ੍ਹ (Chhattisgarh) ਦੇ ਬੀਜਾਪੁਰ ਜ਼ਿਲ੍ਹੇ (Bijapur district) ‘ਚ ਇਕ ਟਰੱਕ ਦੇ ਇਕ ਹੋਰ ਮਾਲ ਗੱਡੀ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਰਾਜ ਦੀ ਰਾਜਧਾਨੀ ਰਾਏਪੁਰ ਤੋਂ ਕਰੀਬ 450 ਕਿਲੋਮੀਟਰ ਦੂਰ ਨਾਮਾਦ ਥਾਣਾ ਖੇਤਰ ‘ਚ ਰਾਸ਼ਟਰੀ ਰਾਜਮਾਰਗ ‘ਤੇ ਮਿੰਗਾਚਲ ਪਿੰਡ ਨੇੜੇ ਦੇਰ ਸ਼ਾਮ ਵਾਪਰਿਆ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਪਿੰਡ ਮੁਸਲੂਰ ਵਿੱਚ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋ ਕੇ ਮਾਲ ਗੱਡੀ ਵਿੱਚ ਆਪਣੇ ਪਿੰਡ ਪਰਤ ਰਹੇ ਸਨ।

ਅਧਿਕਾਰੀ ਨੇ ਕਿਹਾ, ”ਚਾਰ ਲੋਕਾਂ ਦੀ ਜਾਨ ਚਲੀ ਗਈ ਜਦੋਂਕਿ ਦਸ ਹੋਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਚਾਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਬੀਜਾਪੁਰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments