Home ਸੰਸਾਰ ਉੱਤਰ-ਪੱਛਮੀ ਪਾਕਿਸਤਾਨ ‘ਚ ਵਾਪਰਿਆ ਦਰਦਨਾਕ ਹਾਦਸਾ , ਚਾਰ ਦੀ ਮੌਤ

ਉੱਤਰ-ਪੱਛਮੀ ਪਾਕਿਸਤਾਨ ‘ਚ ਵਾਪਰਿਆ ਦਰਦਨਾਕ ਹਾਦਸਾ , ਚਾਰ ਦੀ ਮੌਤ

0

ਪਾਕਿਸਤਾਨ: ਉੱਤਰ-ਪੱਛਮੀ ਪਾਕਿਸਤਾਨ ‘ਚ ਬੀਤੇ ਦਿਨ ਇਕ ਆਟੋ-ਰਿਕਸ਼ਾ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੀ ਐਮਰਜੈਂਸੀ ਰਿਸਪਾਂਸ ਸਰਵਿਸ ਰੈਸਕਿਊ 1122 ਮੁਤਾਬਕ ਇਹ ਹਾਦਸਾ ਖੈਬਰ ਪਖਤੂਨਖਵਾ ਸੂਬੇ ਦੇ ਖੈਬਰ ਜ਼ਿਲ੍ਹੇ ਦੀ ਜਮਰੌਦ ਤਹਿਸੀਲ ਦੇ ਸ਼ਾਹਗਈ ਇਲਾਕੇ ‘ਚ ਵਾਪਰਿਆ।

ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੈਡੀਕਲ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਨੂੰਨੀ ਕਾਰਵਾਈ ਪੂਰੀ ਕਰਨ ਲਈ ਸਿਵਲ ਹਸਪਤਾਲ ਜਮਰੌਦ ਭੇਜ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version