Home ਦੇਸ਼ ਜੰਮੂ ਡਿਵੀਜ਼ਨ ਦੇ ਊਧਮਪੁਰ ਜ਼ਿਲ੍ਹੇ ‘ਚ ਵਾਪਰਿਆ ਦਰਦਨਾਕ ਹਾਦਸਾ , 2 ਦੀ...

ਜੰਮੂ ਡਿਵੀਜ਼ਨ ਦੇ ਊਧਮਪੁਰ ਜ਼ਿਲ੍ਹੇ ‘ਚ ਵਾਪਰਿਆ ਦਰਦਨਾਕ ਹਾਦਸਾ , 2 ਦੀ ਮੌਤ , 10 ਜ਼ਖਮੀ

0

ਊਧਮਪੁਰ : ਜੰਮੂ ਡਿਵੀਜ਼ਨ ਦੇ ਊਧਮਪੁਰ ਜ਼ਿਲ੍ਹੇ ‘ਚ ਇਕ ਦਰਦਨਾਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ 2 ਲੋਕਾਂ ਦੀ ਮੌਤ ਅਤੇ 10 ਲੋਕ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।

ਜਾਣਕਾਰੀ ਮੁਤਾਬਕ ਊਧਮਪੁਰ ਦੇ ਰਾਮਨਗਰ ਇਲਾਕੇ ‘ਚ ਇਕ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 10 ਲੋਕ ਜ਼ਖਮੀ ਹੋ ਗਏ ਹਨ। ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਰਾਮਨਗਰ ਦੇ ਉਪ ਜ਼ਿਲ੍ਹਾ ਹਸਪਤਾਲ (ਐਸ.ਡੀ.ਐਚ.) ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ 3 ਜ਼ਖਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਊਧਮਪੁਰ ਰੈਫਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਲੈ ਕੇ 3 ਹੋਰ ਐਂਬੂਲੈਂਸਾਂ ਦੇ ਜਲਦੀ ਹੀ ਐਸ.ਡੀ.ਐਚ. ਰਾਮਨਗਰ ਪਹੁੰਚਣ ਦੀ ਉਮੀਦ ਹੈ।

ਹਸਪਤਾਲ ਵਿੱਚ ਮੈਡੀਕਲ ਟੀਮਾਂ ਜ਼ਖ਼ਮੀਆਂ ਦਾ ਇਲਾਜ ਕਰ ਰਹੀਆਂ ਹਨ। ਇਸ ਤੋਂ ਇਲਾਵਾ ਹਾਦਸੇ ਦੇ ਕਾਰਨਾਂ ਅਤੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਬਾਰੇ ਹੋਰ ਜਾਣਕਾਰੀ ਆਉਣੀ ਬਾਕੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version