Homeਦੇਸ਼ਕਾਂਵੜੀਆਂ ਨੂੰ ਲੈ ਕੇ ਜਾ ਰਹੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ ,...

ਕਾਂਵੜੀਆਂ ਨੂੰ ਲੈ ਕੇ ਜਾ ਰਹੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ , ਤਿੰਨ ਦੀ ਮੌਤ , 50 ਹੋਰ ਜ਼ਖਮੀ

ਕੋਡਰਮਾ: ਝਾਰਖੰਡ ਦੇ ਕੋਡਰਮਾ ਜ਼ਿਲ੍ਹੇ ਵਿੱਚ ਅੱਜ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਦੇ ਇੱਕ ਖੜ੍ਹੇ ਟਰੱਕ ਨਾਲ ਟਕਰਾ ਜਾਣ ਕਾਰਨ ਨੇਪਾਲ ਦੇ ਘੱਟੋ-ਘੱਟ ਤਿੰਨ ਕਾਂਵੜੀਆਂ ਦੀ ਮੌਤ ਹੋ ਗਈ, ਜਦੋਂ ਕਿ 50 ਹੋਰ ਸ਼ਰਧਾਲੂ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਲਗਭਗ ਸਵੇਰੇ 4.30 ਵਜੇ ਸਤਗਾਵਾਂ ਥਾਣਾ ਖੇਤਰ ਦੇ ਪੋਖਰਡੀਹ ‘ਚ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ‘ਚ ਘੱਟੋ-ਘੱਟ ਤਿੰਨ ‘ਕਾਵੜੀਆਂ’ ਦੀ ਮੌਤ ਹੋ ਗਈ ਜਦਕਿ 50 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਨੇਪਾਲ ਤੋਂ ਸ਼ਰਧਾਲੂਆਂ ਨੂੰ ਲੈ ਕੇ ਬੱਸ ਦੇਵਘਰ ਜ਼ਿਲ੍ਹੇ ਦੇ ਬਾਬਾ ਬੈਦਿਆਨਾਥ ਧਾਮ ‘ਚ ਪੂਜਾ ਕਰਨ ਅਤੇ ਦੁਮਕਾ ‘ਚ ਬਾਬਾ ਬਾਸੁਕੀਨਾਥ ਧਾਮ ਦੇ ਦਰਸ਼ਨ ਕਰਕੇ ਵਾਪਸ ਨੇਪਾਲ ਜਾ ਰਹੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments