Home ਯੂਪੀ ਖ਼ਬਰਾਂ ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਡਬਲ-ਡੈਕਰ ਏ.ਸੀ. ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ , ਛੇ...

ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਡਬਲ-ਡੈਕਰ ਏ.ਸੀ. ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ , ਛੇ ਦੀ ਮੌਤ , 21 ਜ਼ਖਮੀ

0

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਦੇ ਔਰਸ ਖੇਤਰ ਵਿੱਚ ਅੱਜ , ਮੰਗਲਵਾਰ ਸਵੇਰੇ ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਇੱਕ ਡਬਲ-ਡੈਕਰ ਏ.ਸੀ. ਬੱਸ ਕੰਟਰੋਲ ਤੋਂ ਬਾਹਰ ਹੋ ਕੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਜਾਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ 21 ਹੋਰ ਜ਼ਖਮੀ ਹੋ ਗਏ।

ਪੁਲਿਸ ਸੂਤਰਾਂ ਅਨੁਸਾਰ ਹਾਦਸਾ ਔਰਸ ਥਾਣਾ ਖੇਤਰ ਵਿੱਚ ਐਕਸਪ੍ਰੈਸਵੇਅ ‘ਤੇ ਨਿਭਾ ਖੇੜਾ ਪਿੰਡ ਦੇ ਨੇੜੇ ਸਵੇਰੇ ਲਗਭਗ ਸਵਾ ਪੰਜ ਵਜੇ ਵਾਪਰਿਆ।ਉਨ੍ਹਾਂ ਨੇ ਦੱਸਿਆ ਕਿ ਦਿੱਲੀ ਤੋਂ ਬਿਹਾਰ ਜਾ ਰਹੀ ਬੱਸ ਵਿੱਚ ਲਗਭਗ 50 ਯਾਤਰੀ ਸਵਾਰ ਸਨ ਅਤੇ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਚਾਲਕ ਨੂੰ ਨੀਂਦ ਆਉਣ ਕਾਰਨ ਉਹ ਵਾਹਨ ਤੋਂ ਆਪਣਾ ਕੰਟਰੋਲ ਗੁਆ ਬੈਠਾ । ਚਸ਼ਮਦੀਦਾਂ ਦੇ ਅਨੁਸਾਰ, ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ ਜਦੋਂ ਇਹ ਅਚਾਨਕ ਡਿਵਾਈਡਰ ਨਾਲ ਟਕਰਾ ਗਈ ਅਤੇ ਪਲਟ ਗਈ।

ਸੂਤਰਾਂ ਨੇ ਅੱਗੇ ਕਿਹਾ ਕਿ ਹਾਦਸੇ ਤੋਂ ਬਾਅਦ, ਬੱਸ ਰੇਲਿੰਗ ‘ਤੇ ਲਟਕ ਗਈ, ਜਿਸ ਕਾਰਨ ਕਈ ਯਾਤਰੀ ਖਿੜਕੀਆਂ ਵਿੱਚੋਂ ਹੇਠਾਂ ਡਿੱਗ ਪਏ। ਪੁਲਿਸ ਸੂਤਰਾਂ ਨੇ ਪੁਸ਼ਟੀ ਕੀਤੀ ਕਿ ਇਸ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਮ੍ਰਿਤਕਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਹਾਦਸੇ ਵਿੱਚ 21 ਹੋਰ ਵਿਅਕਤੀ ਜਿਨ੍ਹਾਂ ਵਿੱਚ ਤਿੰਨ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ ਜ਼ਖਮੀ ਹੋਏ ਹਨ ਕੁਝ ਜ਼ਖਮੀਆਂ, ਜਿਨ੍ਹਾਂ ਦੀ ਹਾਲਤ ਗੰਭੀਰ ਹੈ, ਨੂੰ ਲਖਨਊ ਦੇ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀਆਂ ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸੂਤਰਾਂ ਨੇ ਸੰਕੇਤ ਦਿੱਤਾ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version