Home ਪੰਜਾਬ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ...

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਦੀ ਮੌਤ

0

ਜਲੰਧਰ: ਜਲੰਧਰ-ਜੰਮੂ ਨੈਸ਼ਨਲ ਹਾਈਵੇ ‘ਤੇ ਭੋਗਪੁਰ ਨੇੜੇ ਅੱਜ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਭੋਗਪੁਰ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ।

ਹਾਦਸਾ ਇੰਨਾ ਭਿਆਨਕ ਸੀ ਕਿ ਦੋ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਸ਼ਰਧਾਲੂ ਗੰਭੀਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਹਾਈਵੇ ਪੈਟਰੋਲੰਿਗ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ। ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version