Homeਪੰਜਾਬਮਜੀਠਾ ਨੇੜੇ ਦਰਦਨਾਕ ਹਾਦਸਾ, ਸਕੂਲ ਵੈਨ ਦੀ ਟੱਕਰ ਨਾਲ ਨਾਨੀ-ਦੋਹਤੇ ਦੀ ਮੌਤ

ਮਜੀਠਾ ਨੇੜੇ ਦਰਦਨਾਕ ਹਾਦਸਾ, ਸਕੂਲ ਵੈਨ ਦੀ ਟੱਕਰ ਨਾਲ ਨਾਨੀ-ਦੋਹਤੇ ਦੀ ਮੌਤ

ਮਜੀਠਾ: ਮਜੀਠਾ ਨੇੜੇ ਸੋਹੀਆਂ ਰੋਡ ’ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਸਕੂਲ ਵੈਨ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਅਤੇ ਉਸ ਦੀ ਨਾਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਮਹਿਕਪ੍ਰੀਤ ਸਿੰਘ ਪੁੱਤਰ ਅੰਮ੍ਰਿਤਪਾਲ ਸਿੰਘ ਆਪਣੀ ਨਾਨੀ ਕਸ਼ਮੀਰ ਕੌਰ ਪਤਨੀ ਗੁਰਨਾਮ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਰਾਮਪੁਰਾ, ਜ਼ਿਲ੍ਹਾ ਅੰਮ੍ਰਿਤਸਰ ਤੋਂ ਆਪਣੇ ਨਾਨਕੇ ਪਿੰਡ ਕੋਟ ਕਰਮਚੰਦ ਵੱਲ ਜਾ ਰਿਹਾ ਸੀ।

ਜਦੋਂ ਦੋਵੇਂ ਸੋਹੀਆਂ ਰੋਡ ’ਤੇ ਮਜੀਠਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਇੱਕ ਸਕੂਲੀ ਵੈਨ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਹਿਕਪ੍ਰੀਤ ਸਿੰਘ ਅਤੇ ਕਸ਼ਮੀਰ ਕੌਰ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਘਟਨਾ ਤੋਂ ਬਾਅਦ ਸਕੂਲੀ ਵੈਨ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਥਾਣਾ ਮਜੀਠਾ ਦੇ ਐੱਸ.ਐੱਚ.ਓ. ਕਰਮਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਹੋਏ ਵੈਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments