ਫਰੀਦਾਬਾਦ : ਫਰੀਦਾਬਾਦ ਦੇ ਅਟਾਲੀ ਤੋਂ ਕੋਰਾਲੀ ਨੂੰ ਜਾਂਦੀ ਸੜਕ ‘ਤੇ ਇਕ ਤੇਜ਼ ਰਫਤਾਰ ਕਾਲੇ ਰੰਗ ਦੀ ਸਕਾਰਪੀਓ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕਾਰਪੀਓ ਗੱਡੀ ਦੇ ਪਰਖੱਚੇ ਉਡ ਗਏ।
ਹਾਦਸੇ ‘ਚ ਅਟਾਲੀ ਵਾਸੀ ਦੱਸੇ ਜਾਂਦੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਟੋਇੰਗ ਵੈਨ ਦੀ ਮਦਦ ਨਾਲ ਹਾਦਸਾਗ੍ਰਸਤ ਸਕਾਰਪੀਓ ਨੂੰ ਸੜਕ ਤੋਂ ਹਟਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
