Home ਹਰਿਆਣਾ ਦਰਦਨਾਕ ਹਾਦਸਾ : ਕਰੰਟ ਲੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ...

ਦਰਦਨਾਕ ਹਾਦਸਾ : ਕਰੰਟ ਲੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਹੋਈ ਮੌਤ

0

ਹਿਸਾਰ : ਹਿਸਾਰ ਦੇ ਮਿਰਜ਼ਾਪੁਰ ਰੋਡ ‘ਤੇ ਦਰਸ਼ਨ ਅਕੈਡਮੀ ਨੇੜੇ ਬੀਤੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਬਿਜਲੀ ਦੇ ਕਰੰਟ ਲੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 11 ਹਜ਼ਾਰ ਵੋਲਟ ਦੀ ਹਾਈ ਟੈਂਸ਼ਨ ਤਾਰ ਟੁੱਟ ਕੇ ਸੜਕ ‘ਤੇ ਡਿੱਗ ਗਈ ਅਤੇ ਬਾਈਕ ਸਵਾਰ ਇਸਦੀ ਲਪੇਟ ਵਿੱਚ ਆ ਗਏ।

ਹਾਦਸੇ ਵਿੱਚ ਜ਼ਖਮੀ ਨੌਜਵਾਨ ਨੂੰ ਤੁਰੰਤ ਹਿਸਾਰ ਦੇ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਮ੍ਰਿਤਕਾਂ ਵਿੱਚੋਂ ਦੋ ਸੁਲਖਾਨੀ ਪਿੰਡ ਦੇ ਰਹਿਣ ਵਾਲੇ ਸਨ, ਜਦੋਂ ਕਿ ਇੱਕ ਨੌਜਵਾਨ ਕਿਰਾਵੜ ਪਿੰਡ ਦਾ ਰਹਿਣ ਵਾਲਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version