Homeਪੰਜਾਬਅਜਨਾਲਾ ’ਚ ਦਰਦਨਾਕ ਸੜਕ ਹਾਦਸਾ, ਨੌਜਵਾਨ ਦੀ ਮੌਤ

ਅਜਨਾਲਾ ’ਚ ਦਰਦਨਾਕ ਸੜਕ ਹਾਦਸਾ, ਨੌਜਵਾਨ ਦੀ ਮੌਤ

ਅਜਨਾਲਾ: ਅਜਨਾਲਾ ਦੇ ਸੱਕੀ ਪੁੱਲ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸਦੇ ਨਾਲ ਸਵਾਰ ਦੂਜਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਚੱਕ ਡੋਗਰਾ ਦਾ ਰਹਿਣ ਵਾਲਾ ਰੇਸ਼ਮ ਸਿੰਘ ਪੁੱਤਰ ਸਲਵਿੰਦਰ ਸਿੰਘ ਆਪਣੇ ਸਾਥੀ ਗੁਰਪ੍ਰੀਤ ਸਿੰਘ ਨਾਲ ਮੋਟਰਸਾਈਕਲ ’ਤੇ ਬਰਾਤ ਵਿੱਚ ਸ਼ਾਮਲ ਹੋਣ ਲਈ ਕੱਪੜੇ ਖਰੀਦਣ ਵਾਸਤੇ ਅਜਨਾਲਾ ਆਇਆ ਸੀ। ਇਸ ਦੌਰਾਨ ਸੱਕੀ ਪੁੱਲ ਦੇ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਦੀ ਇੱਕ ਜੁਗਾੜੂ ਮੋਟਰਸਾਈਕਲ ਰੇੜੀ ਨਾਲ ਟੱਕਰ ਹੋ ਗਈ।

ਟੱਕਰ ਇੰਨੀ ਜ਼ੋਰਦਾਰ ਸੀ ਕਿ ਰੇਸ਼ਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਗੁਰਪ੍ਰੀਤ ਸਿੰਘ ਵੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਭੇਜਿਆ ਗਿਆ।

ਮ੍ਰਿਤਕ ਦੇ ਕਰੀਬੀ ਦਲਬੀਰ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਬਰਾਤ ’ਤੇ ਜਾਣ ਦੀ ਤਿਆਰੀ ਲਈ ਕੱਪੜੇ ਲੈਣ ਆਏ ਸਨ। ਉਨ੍ਹਾਂ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।

ਉੱਧਰ, ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਸਰਵਣ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਈ ਹੈ ਅਤੇ ਦੂਜਾ ਗੰਭੀਰ ਜ਼ਖਮੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਨਾਲ ਸਬੰਧਤ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਘਟਨਾ ਦੇ ਪੂਰੇ ਕਾਰਨਾਂ ਅਤੇ ਜ਼ਿੰਮੇਵਾਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments