Homeਦੇਸ਼ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ’ਚ ਵਪਰਿਆ ਦਰਦਨਾਕ ਸੜਕ ਹਾਦਸਾ, 4 ਮੈਂਬਰਾਂ ਦੀ...

ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ’ਚ ਵਪਰਿਆ ਦਰਦਨਾਕ ਸੜਕ ਹਾਦਸਾ, 4 ਮੈਂਬਰਾਂ ਦੀ ਹੋਈ ਮੌਤ

ਜੂਨਾਗੜ੍ਹ : ਜ਼ਿਲ੍ਹੇ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖਮੀ ਹੋ ਗਏ। ਹਾਦਸਾ ਮਜੇਵਾੜੀ ਪਿੰਡ ਦੇ ਨੇੜੇ ਇੱਕ ਚਾਰ-ਮਾਰਗੀ ਸੜਕ ‘ਤੇ ਉਸ ਸਮੇਂ ਵਾਪਰਿਆ, ਜਦੋਂ ਪਰਿਵਾਰ ਦੀ ਅਰਟੀਗਾ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦੋਂ ਕਿ ਕਾਰ ਵਿੱਚ ਸਵਾਰ ਇੱਕ ਬੱਚਾ ਵਾਲ-ਵਾਲ ਬਚ ਗਿਆ।

ਮੁੱਢਲੀ ਜਾਣਕਾਰੀ ਦੇ ਅਨੁਸਾਰ, ਬਨਾਸਕਾਂਠਾ ਜ਼ਿਲ੍ਹੇ ਦੇ ਥਾਰਡ ਤਾਲੁਕਾ ਦਾ ਰਹਿਣ ਵਾਲਾ ਇਹ ਪਰਿਵਾਰ ਅਸਥੀਆਂ ਵਿਸਰਜਨ ਲਈ ਸੋਮਨਾਥ ਜਾ ਰਿਹਾ ਸੀ। ਇਸ ਦੌਰਾਨ, ਮਜੇਵਾੜੀ ਪਿੰਡ ਨੇੜੇ ਨਵੇਂ ਬਾਈਪਾਸ ਹਾਈਵੇਅ ‘ਤੇ, ਉਨ੍ਹਾਂ ਦੀ ਕਾਰ ਇੱਕ ਖੜ੍ਹੇ ਟਰੱਕ ਦੇ ਪਿਛਲੇ ਹਿੱਸੇ ਵਿੱਚ ਜਾ ਵੱਜੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ 108 ਐਂਬੂਲੈਂਸ ਸੇਵਾ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜੂਨਾਗੜ੍ਹ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਧਿਕਾਰੀਆਂ ਦੇ ਅਨੁਸਾਰ, ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਹਾਦਸਾਗ੍ਰਸਤ ਕਾਰ ਵਿੱਚੋਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਜੂਨਾਗੜ੍ਹ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਦੇ ਸਬੰਧ ਵਿੱਚ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਟਰੱਕ ਕਿਨ੍ਹਾਂ ਹਾਲਾਤਾਂ ਵਿੱਚ ਸੜਕ ‘ਤੇ ਖੜ੍ਹਾ ਸੀ ਅਤੇ ਹਾਦਸੇ ਦਾ ਅਸਲ ਕਾਰਨ ਕੀ ਸੀ। ਇਸ ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ। ਪ੍ਰਸ਼ਾਸਨ ਨੇ ਪਰਿਵਾਰ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments