Home ਪੰਜਾਬ ਗੁਰਦਾਸਪੁਰ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਵਿਅਕਤੀ ਦੀ ਹੋਈ ਮੌਤ

ਗੁਰਦਾਸਪੁਰ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਵਿਅਕਤੀ ਦੀ ਹੋਈ ਮੌਤ

0

ਗੁਰਦਾਸਪੁਰ : ਗੁਰਦਾਸਪੁਰ ਦੇ ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਮਿਆਣੀ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਕਾਰ ਚਾਲਕ ਸੰਨੀ ਭਗਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਸੜਕ ਕਿਨਾਰੇ ਖੜ੍ਹੇ ਸਫੇਦੇ ਦੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਅੱਗ ਦੀ ਲਪੇਟ ਵਿੱਚ ਆ ਗਈ। ਮ੍ਰਿਤਕ ਦੀ ਪਛਾਣ ਬਹਿਰਾਮਪੁਰ ਨਿਵਾਸੀ ਸੰਨੀ ਭਗਤ ਵਜੋਂ ਹੋਈ ਹੈ।

ਜਾਣਕਾਰੀ ਦੇ ਅਨੁਸਾਰ, ਸੰਨੀ ਭਗਤ ਆਪਣੀ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਪਿੰਡ ਮਿਆਣੀ ਦੇ ਨੇੜੇ ਅਚਾਨਕ  ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਸਫੇਦੇ ਦੇ ਦਰਖ਼ਤ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ, ਕਾਰ ਅੱਗ ਵਿੱਚ ਬੁਰੀ ਤਰ੍ਹਾਂ ਸੜ ਗਈ। ਇਸ ਹਾਦਸੇ ਦੀ ਖ਼ਬਰ ਫੈਲਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version