Homeਹਰਿਆਣਾਨੂੰਹ ’ਚ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਨੂੰਹ ’ਚ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਨੂੰਹ: ਹਰਿਆਣਾ ਦੇ ਤਾਵੜੂ ਇਲਾਕੇ ਵਿੱਚ ਦੇਰ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ, ਜਦਕਿ ਇੱਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਇਹ ਹਾਦਸਾ ਦਿੱਲੀ ਦਰਬਾਰ ਹੋਟਲ ਨੇੜੇ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਪਰਿਵਾਰ ਦੇ ਪੰਜ ਮੈਂਬਰ ਬਾਈਕ ’ਤੇ ਸਵਾਰ ਸਨ

ਜਾਣਕਾਰੀ ਅਨੁਸਾਰ ਮੌਲਾਨਾ ਸ਼ਾਕਿਰ ਆਪਣੇ ਪਰਿਵਾਰ ਦੇ ਪੰਜ ਮੈਂਬਰਾਂ ਨਾਲ ਮੋਟਰਸਾਈਕਲ ’ਤੇ ਸ਼ਹਿਰ ਤੋਂ ਪਿੰਡ ਪਾੜਲਾ ਸ਼ਾਹਪੁਰੀ ਵੱਲ ਜਾ ਰਹੇ ਸਨ। ਉਨ੍ਹਾਂ ਨਾਲ ਉਨ੍ਹਾਂ ਦੇ ਦੋ ਬੱਚੇ, ਪਤਨੀ ਅਤੇ ਸਾਲੀ ਵੀ ਮੌਜੂਦ ਸਨ।

ਜਦੋਂ ਬਾਈਕ ਦਿੱਲੀ ਦਰਬਾਰ ਹੋਟਲ ਦੇ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ।

ਚਾਰ ਲੋਕਾਂ ਦੀ ਮੌਤ, ਮਹਿਲਾ ਦੀ ਹਾਲਤ ਗੰਭੀਰ

ਹਾਦਸੇ ਵਿੱਚ ਮੌਲਾਨਾ ਸ਼ਾਕਿਰ, ਉਨ੍ਹਾਂ ਦੇ ਦੋ ਬੱਚਿਆਂ ਅਤੇ ਉਨ੍ਹਾਂ ਦੀ ਸਾਲੀ ਦੀ ਮੌਤ ਹੋ ਗਈ। ਉਨ੍ਹਾਂ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਨੂੰਹ ਦੇ ਇੰਚਾਰਜ ਅਜੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮੈਡੀਕਲ ਕਾਲਜ ਨਲਹੜ ਦੇ ਮੁਰਦਾਘਰ ਵਿੱਚ ਰਖਵਾਇਆ।

ਟਰੱਕ ਛੱਡ ਕੇ ਫਰਾਰ ਹੋਇਆ ਡਰਾਈਵਰ

ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਨੂੰ ਮੌਕੇ ’ਤੇ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

ਪੁਲਿਸ ਨੇ ਘਟਨਾ ਸਥਾਨ ਦੇ ਸੀਸੀਟੀਵੀ ਫੁਟੇਜ ਨੂੰ ਵੀ ਜਾਂਚ ਵਿੱਚ ਸ਼ਾਮਲ ਕਰ ਲਿਆ ਹੈ। ਸਿਟੀ ਥਾਣਾ ਇੰਚਾਰਜ ਅਜੀਤ ਸਿੰਘ ਮੁਤਾਬਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋਈ ਹੈ ਅਤੇ ਇੱਕ ਮਹਿਲਾ ਜ਼ਖ਼ਮੀ ਹੈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments